19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਅਮਨਦੀਪ ਭੱਟੀ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕੀਤੇ ਗਏ | ਇਸਦੇ ਨਾਲ ਹੀ ਵਿਦਿਆਰਥੀਆਂ ਨੇ ਕਵਿਜ਼ ਮੁਕਾਬਲੇ ਅਤੇ ਪੋਸਟਰ ਮੁਕਾਬਲੇ ਵਿਚ ਵੀ ਭਾਗ ਲਿਆ | ਕਾਲਜ ਦੀ ਸਹਾਇਕ ਪ੍ਰੋਫੈਸਰ ਸੰਗੀਤਾ ਅਗਨੀਹੋਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਹੁਨਰ ਸਿਖਾਉਣ ਲਈ ਕਾਲਜ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ | ਇਸ ਨਾਲ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਹੋਰ ਨਿਖਰਦੀ ਹੈ | ਮੰਚ ਦਾ ਸੰਚਾਲਨ ਸਹਾਇਕ ਪ੍ਰੋਫੈਸਰ ਡਾ. ਅਜੂਨੀ ਵਲੋਂ ਕੀਤਾ ਗਿਆ | ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਇਸ ਮੌਕੇ ਕਾਲਜ ਦੀ ਵਾਈਸ ਪਿ੍ੰਸੀਪਲ ਡਾ. ਗੁਰਿੰਦਰਜੀਤ ਕੌਰ, ਸਹਾਇਕ ਪ੍ਰੋ.ਮਨਦੀਪ ਕੌਰ, ਸਹਾਇਕ ਪ੍ਰੋਫੈਸਰ ਕੁਲਵੰਤ ਸਿੰਘ, ਸਹਾਇਕ ਪ੍ਰੋਫੈਸਰ ਰਿਤੁ, ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਡਾ. ਅਰਸ਼ਦੀਪ ਕੌਰ ਗਿੱਲ, ਸਹਾਇਕ ਪ੍ਰੋਫੈਸਰ ਸਵਪਨਦੀਪ ਸਿੰਘ, ਸਹਾਇਕ ਪ੍ਰੋਫੈਸਰ ਬਿਕਰਮਜੀਤ ਸਿੰਘ, ਸਹਾਇਕ ਪ੍ਰੋਫੈਸਰ ਪ੍ਰਭਜੋਤ ਸੂਦ, ਸਹਾਇਕ ਪ੍ਰੋਫੈਸਰ ਰਣਦੀਪ ਕੌਰ ਅਤੇ ਹੋਰ ਵਿਦਿਆਰਥੀ ਤੇ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਖੁਰਾਨਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਬਰਨਾਲਾ ਰੈਲੀ ਲਈ ਕਾਫਲਾ ਰਵਾਨਾ <br/>
Ad Position 24