18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਬੋਦੇਵਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕਾਰਡ ਬਣਾਉਣ ਦਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਮੀਆਂਵਿੰਡ, 28 ਫ਼ਰਵਰੀ (ਸੰਧੂ)-ਪਿੰਡ ਬੋਦੇਵਾਲ ਵਿਖੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸੰਬੰਧੀ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਪ੍ਰਦੀਪ ਸਿੰਘ ਬੋਦੇਵਾਲ ਨੇ ਕਿਹਾ ਕਿ ਇਹ ਕੈਂਪ ਤਿੰਨ ਦਿਨ ਲੱਗੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ | ਇਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਸਿਹਤ ਵਿਭਾਗ ਦੇ ਮੁਲਾਜ਼ਮ, ਸੰਮਤੀ ਮੈਂਬਰ ਬਲਦੇਵ ਸਿੰਘ ਬੋਦੇਵਾਲ, ਮੈਂਬਰ ਧਰਮ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਜਸਬੀਰ ਸਿੰਘ, ਮੈਂਬਰ ਦਲਜੀਤ ਕੌਰ, ਮੈਂਬਰ ਬਲਬੀਰ ਕੌਰ, ਨੰਬਰਦਾਰ ਹਰਭਜਨ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ, ਸਾਬਕਾ ਸਰਪੰਚ ਜਗੀਰ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਸਾਬਕਾ ਸਰਪੰਚ ਮੱਸਾ ਸਿੰਘ, ਹਰਜੀਤ ਸਿੰਘ ਪ੍ਰਧਾਨ, ਨਿਰਮਲ ਸਿੰਘ, ਬਲਜੀਤ ਸਿੰਘ, ਜਰਮਨਜੀਤ ਸਿੰਘ, ਮਾਸਟਰ ਸੱਜਣ ਸਿੰਘ, ਸੁਖਜਿੰਦਰ ਸਿੰਘ, ਸਰਵਣ ਸਿੰਘ, ਬਾਬਾ ਜੁਗਿੰਦਰ ਸਿੰਘ, ਅਜੈਬ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਖੇਮਕਰਨ 'ਚੋਂਾ ਵਰਕਰ ਰਵਾਨਾ <br/> ਅਗਲੀ ਖ਼ਬਰ ਪੁਲਿਸ ਵਲੋਂ ਨੰਗਲ ਇਲਾਕੇ 'ਚ ਹੋਲੇ ਮਹੱਲੇ ਸਬੰਧੀ ਕੀਤੀ ਵਿਸ਼ੇਸ਼ ਨਾਕਾਬੰਦੀ <br/>
Ad Position 24