18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਾਂਗਰਸ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਖੇਮਕਰਨ 'ਚੋਂਾ ਵਰਕਰ ਰਵਾਨਾ <br/>

Ad Position 21
No active advertisement
ਅਜੀਤ ਡੈਸਕ 01-03-2026
ਖੇਮਕਰਨ, 28 ਫਰਵਰੀ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਨਰੇਗਾ ਬਚਾਉ ਮਹਿੰਮ ਤਹਿਤ ਬਰਨਾਲਾ ਵਿਖੇ ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜਨ ਖੜਗੇ ਦੀ ਅਗਵਾਈ ਗਈ ਰੈਲੀ 'ਚ ਸ਼ਾਮਿਲ ਹੋਣ ਲਈ ਸਰਹੱਦੀ ਇਲਾਕੇ ਦੇ ਪਿੰਡਾਂ ਵਿਚਲੇ ਕਾਂਗਰਸੀ ਵਰਕਰਾਂ ਦਾ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ | ਸਵੇਰੇ ਪਈ ਬੇਮੌਸਮੀ ਧੁੰਦ ਦੇ ਚੱਲਦਿਆਂ ਕਾਂਗਰਸੀ ਵਰਕਰਾਂ ਦੇ ਭਾਰੀ ਜਥੇ ਰਵਾਨਾ ਹੋਏ | ਖੇਮਕਰਨ ਸ਼ਹਿਰ 'ਚੋਂ ਨਗਰ ਪੰਚਾਇਤ ਖੇਮਕਰਨ ਦੇ ਸਾਬਕਾ ਕੌਂਸਲਰ ਗੁਰਬੀਰ ਸਿੰਘ ਖੇੜਾ ਤੇ ਵਰਿਆਮ ਸਿੰਘ ਚੱਠੂ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਵਰਕਰਾਂ ਦਾ ਜਥਾ ਕਾਂਗਰਸ ਪਾਰਟੀ ਦੇ ਹੱਕ ਵਿਚ ਨਾਅਰੇਬਾਜੀ ਕਰਦਾ ਹੋਇਆ ਬਰਨਾਲਾ ਰੈਲੀ 'ਚ ਸ਼ਾਮਿਲ ਹੋਣ ਲਈ ਰਵਾਨਾ ਹੋੋਇਆ | ਇਸ ਮੌਕੇ ਵਿਕਾਸ ਵਿੱਜ, ਜ਼ੋਨ ਇੰਚਾਰਜ ਹਰਪਾਲ ਸਿੰਘ ਨੰਬਰਦਾਰ,ਚਾਨਣ ਸਿੰਘ ਮਾਸਟਰ,ਭਗਵਾਨ ਸਿੰਘ ਚਰੜ,ਸਤਨਾਮ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ ਪ੍ਰਧਾਨ, ਘੁੱਕਾ ਸਿੰਘ ਤੋੋਂ ਇਲਾਵਾ ਅਨੇਕਾਂ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਟੀਮ ਵਲੋਂ ਜ਼ਿਲ੍ਹਾ ਤਰਨ ਤਰਨ ਦੇ ਪੀ.ਐਮ. ਸ੍ਰੀ ਸਕੂਲਾਂ ਦੀ ਵਿਸ਼ੇਸ਼ ਚੈਕਿੰਗ <br/> ਅਗਲੀ ਖ਼ਬਰ ਪਿੰਡ ਬੋਦੇਵਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕਾਰਡ ਬਣਾਉਣ ਦਾ ਕੈਂਪ ਲਗਾਇਆ <br/>
Ad Position 24