18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇਜਰੀਵਾਲ, ਸਿਸੋਦੀਆ ਅਤੇ 23 ਹੋਰਨਾਂ ਦਾ ਬਰੀ ਹੋਣਾ ਸੱਚਾਈ ਦੀ ਜਿੱਤ- ਬਿੱਟੂ ਖੁਵਾਸਪੁਰ <br/>

Ad Position 21
No active advertisement
ਅਜੀਤ ਡੈਸਕ 01-03-2026
ਫਤਿਆਬਾਦ, 28 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਸੀਨੀਅਰ ਨੇਤਾ ਮੁਨੀਸ਼ ਸਿਸੋਦੀਆ ਤੋੋਂ ਇਲਾਵਾ 23 ਹੋਰਨਾਂ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਨੇ ਇਸ ਨੂੰ ੂੰ ਸੱਚ ਦੀ ਜਿੱਤ ਕਰਾਰ ਦਿੱਤਾ | ਇਸ ਮੌਕੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਲੋਕਾਂ ਦਾ ਨਿਆ ਪ੍ਰਣਾਲੀ ਵਿਚ ਵਿਸ਼ਵਾਸ ਹੋਰ ਵੀ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਾਰਟੀ ਸਮੱਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ ਵੱਖ ਪਿੰਡਾਂ ਵਿਚ ਲੋਕਾਂ ਵਲੋਂ ਖੁਸ਼ੀ ਵਿਚ ਲੱਡੂ ਵੰਡੇ ਗਏ ਹਨ | ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਸਰਕਾਰ ਦੀ ਬਦਨੀਤੀ ਵੀ ਜੱਗ ਜਾਹਰ ਕਰ ਦਿੱਤੀ ਅਤੇ ਭਾਜਪਾ ਕਟਿਹਰੇ ਵਿਚ ਖੜਾ ਕਰ ਦਿੱਤਾ ਹੈ, ਜਿਸਦੇ ਇਸ਼ਾਰਿਆਂ 'ਤੇ ਕੱਟੜ ਇਮਾਨਦਾਰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਨੂੰ ਬਦਨਾਮ ਕਰਨ ਲਈ ਭਿ੍ਸ਼ਟਾਚਾਰ ਦੇ ਝੂਠੇ ਕੇਸ ਵਿਚ ਫਸਾਇਆ ਗਿਆ ਸੀ | ਇਸ ਮੌਕੇ ਦਿਲਬਾਗ ਸਿੰਘ ਵਿਰਕ, ਕੰਵਲਜੀਤ ਸਿੰਘ ਸੰਧੂ ਖਵਾਸਪੁਰ, ਸਤਨਾਮ ਸਿੰਘ ਸੱਤਾ ਧੱਜੂ ਨੇ ਵੀ ਖੁਸ਼ੀ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਉੱਘੇ ਸਮਾਜ ਸੇਵੀ ਡਾ. ਸੁਖਦੇਵ ਸਿੰਘ ਲੌਹੁਕਾ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਰਸਤੇ ਵਿਚ ਘੇਰ ਕੇ ਨੌਜਵਾਨ ਦੀ ਕੀਤੀ ਕੁੱਟਮਾਰ, ਮਾਮਲਾ ਦਰਜ
Ad Position 24