18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲੋਕ ਲਹਿਰ ਪਾਰਟੀ ਨੇ ਉੱਘੇ ਸਮਾਜ ਸੇਵੀ ਡਾ. ਸੁਖਦੇਵ ਸਿੰਘ ਲੌਹੁਕਾ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)- ਪਿਛਲੇ 47 ਸਾਲਾਂ ਤੋਂ ਸ਼ਹਿਰ ਤਰਨ ਤਾਰਨ ਦੇ ਵੱਖ-ਵੱਖ ਸਮਾਜ ਭਲਾਈ ਸੰਸਥਾਵਾਂ ਵਿਚ ਬਤੌਰ ਸੀਨੀਅਰ ਆਗੂ ਤੌਰ 'ਤੇ ਕੰਮ ਕਰ ਰਹੇ ਡਾ.ਸੁਖਦੇਵ ਸਿੰਘ ਲੌਹੁਕਾ ਨੂੰ ਲ਼ੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਅਤੇ ਸਮੂਹ ਮੈਂਬਰਾਂ ਨੇ ਧਾਰਮਿਕ ਚਿੰਨ ਅਤੇ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਇਨ੍ਹਾਂ ਦੀਆ ਵੱਖ-ਵੱਖ ਖੇਤਰਾਂ ਵਿਚ ਨਿਭਾਈਆਂ ਜਾਂ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਨਮਾਨਿਤ ਕੀਤਾ ਗਿਆ | ਡਾ. ਲੌਹੁਕਾ ਲਗਾਤਾਰ ਤਿੰਨ ਵਾਰ ਐੱਮ.ਸੀ. ਬਣ ਕੇ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹਮੇਸ਼ਾਂ ਪੂਰੀ ਤਨਦੇਹੀ ਨਾਲ ਹੱਲ ਕਰਦੇ ਰਹੇ ਹਨ ਅਤੇ ਹੁਣ ਵੀਂ ਲਗਾਤਾਰ ਸ਼ਹਿਰ ਤਰਨ ਤਾਰਨ ਦੇ ਭਲੇ ਲਈ ਆਵਾਜ਼ ਉਠਾਉਣ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ | ਇਸ ਮੌਕੇ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਤੋਂ ਇਲਾਵਾ ਬਲਦੇਵ ਸਿੰਘ ਸਹਿਰੀ ਪ੍ਰਧਾਨ, ਅਮਰਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਕਲਸੀ ਖਜਾਨਚੀ, ਐਡਵੋਕੇਟ ਆਦੇਸ਼ ਅਗਨੀਹੋਤਰੀ ਪ੍ਰਧਾਨ ਲੀਗਲ ਸੈਲ, ਹੰਸ ਰਾਜ ਚੌਧਰੀ ਸੀਨੀਅਰ ਆਗੂ, ਜਸਵਿੰਦਰ ਸ਼ਰਮਾ, ਵਜੇ ਕੁਮਾਰ, ਹਰਦੇਵ ਸਿੰਘ ਪਿੰਕਾ, ਡਾ.ਲਾਲ ਸਿੰਘ ਪ੍ਰਧਾਨ ਕਿਸਾਨ ਵਿੰਗ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਸਮੂਹ ਮਹਾਂਪੁਰਖਾਂ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕੇਜਰੀਵਾਲ, ਸਿਸੋਦੀਆ ਅਤੇ 23 ਹੋਰਨਾਂ ਦਾ ਬਰੀ ਹੋਣਾ ਸੱਚਾਈ ਦੀ ਜਿੱਤ- ਬਿੱਟੂ ਖੁਵਾਸਪੁਰ <br/>
Ad Position 24