18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖਡੂਰ ਸਾਹਿਬ ਵਿਖੇ ਕਾਰ ਸੇਵਾ ਵਾਲੇ ਸਮੂਹ ਮਹਾਂਪੁਰਖਾਂ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਵਲੋਂ ਸ੍ਰੀਮਾਨ ਸੰਤ ਬਾਬਾ ਗੁਰਮੱੁਖ ਸਿੰਘ ਜੀ, ਸੰਤ ਬਾਬਾ ਸਾਧੂ ਸਿੰਘ ਜੀ, ਸੰਤ ਬਾਬਾ ਝੰਡਾ ਸਿੰਘ ਜੀ, ਸੰਤ ਬਾਬਾ ਉੱਤਮ ਸਿੰਘ ਜੀ ਅਤੇ ਕਾਰ ਸੇਵਾ ਵਾਲੇ ਸਮੂਹ ਮਹਾਂਪੁਰਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਡੇਰਾ ਕਾਰ ਸੇਵਾ ਖਡੂਰ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅੰਦਰ ਦੀਵਾਨ ਸਜਾਏ ਗਏ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਦੀਵਾਨ ਦੀ ਆਰੰਭਤਾ ਨਗਰ ਖਡੂਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਹਜ਼ੂਰੀ ਰਾਗੀ ਜਥਿਆਂ ਅਤੇ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੁਆਰਾ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਹੋਈ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਗਿਆਨੀ ਸਾਹਿਬ ਸਿੰਘ ਕੈਨੇਡਾ ਵਾਲੇ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਸਮਾਗਮ ਦੌਰਾਨ ਸਿੱਖ ਪੰਥ ਦੀਆਂ ਸਮੂਹ ਸਤਿਕਾਰਿਤ ਸ਼ਖ਼ਸੀਅਤਾਂ ਵਲੋਂ ਨਿਸ਼ਾਨ-ਏ-ਸਿੱਖੀ ਦਾ ਸਾਲਾਨਾ ਮੈਗਜ਼ੀਨ 2026 ਸੰਗਤ ਅਰਪਣ ਕੀਤਾ ਗਿਆ ਅਤੇ ਧਰਮ ਅਧਿਐਨ, ਐੱਨ.ਡੀ.ਏ, ਐੱਨ.ਈ.ਈ.ਟੀ /ਜੇ.ਈ.ਈ. ਅਤੇ ਪੀ.ਸੀ.ਐਸ. ਪ੍ਰੀਖਿਆਵਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਸੁਰ ਸਿੰਘ, ਸੰਤ ਅਮੀਰ ਸਿੰਘ ਜਵੱਦੀ ਟਕਸਾਲ ਲੁਧਿਆਣਾ, ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕੇ ਬਾਗ਼ ਵਾਲੇ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਸਮੇਤ ਹੋਰ ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਖਸੀਅਤਾਂ ਨੇ ਸਮਾਗਮ ਵਿਚ ਹਾਜ਼ਰੀ ਭਰੀ | ਬਾਬਾ ਸੇਵਾ ਸਿੰਘ ਨੇ ਸਮੂਹ ਸੰਗਤਾਂ ਨਾਲ ਕਾਰ ਸੇਵਾ ਦੇ ਇਤਿਹਾਸ ਦੀ ਸਾਂਝ ਪਾਉਂਦਿਆਂ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੱਖ-ਵੱਖ ਨਗਰਾਂ ਤੋਂ ਪਹੁੰਚੀਆਂ ਗੁਰੂ ਕੀਆਂ ਸੰਗਤਾਂ ਨੇ ਤਨ, ਮਨ ਅਤੇ ਧਨ ਨਾਲ ਸੇਵਾਵਾਂ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ 'ਚ ਕਰਵਾਈ ਗਈ 5ਵੀਂ ਕਾਨਵੋਕੇਸ਼ਨ 'ਚ 417 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ <br/> ਅਗਲੀ ਖ਼ਬਰ ਲੋਕ ਲਹਿਰ ਪਾਰਟੀ ਨੇ ਉੱਘੇ ਸਮਾਜ ਸੇਵੀ ਡਾ. ਸੁਖਦੇਵ ਸਿੰਘ ਲੌਹੁਕਾ ਨੂੰ ਕੀਤਾ ਸਨਮਾਨਿਤ <br/>
Ad Position 24