18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 01-03-2026
ਝਬਾਲ, 28 ਫਰਵਰੀ (ਸੁਖਦੇਵ ਸਿੰਘ)- ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਹੋਰ ਵਿਭਾਗਾਂ ਨੂੰ ਦੇਣ ਦੇ ਖਿਲਾਫ਼ ਸੰਯੁਕਤ ਮੋਰਚੇ ਦੇ ਸੱਦੇ 'ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਝਬਾਲ ਚੌਂਕ ਵਿਚ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇੱਕਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲਜਿੰਦਰ ਸਿੰਘ ਬਾਬਾ ਕਾਲਾ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਸੋਹਲ, ਕੈਪਟਨ ਸਿੰਘ ਬਘਿਆੜੀ, ਧਿਆਨ ਸਿੰਘ ਮੰਨਣ, ਜਗਰੂਪ ਸਿੰਘ ਕਸੇਲ, ਮਲਕੀਤ ਸਿੰਘ ਬਘਿਆੜੀ, ਸਰਪੰਚ ਬਲਜਿੰਦਰ ਸਿੰਘ, ਜਗਤਾਰ ਸਿੰਘ ਜੱਗਾ, ਹਰਬਿੰਦਰ ਸਿੰਘ ਕਸੇਲ ਅਤੇ ਪ੍ਰੀਤਮ ਸਿੰਘ ਛਾਪਾ ਨੇ ਕਿਹਾ ਕਿ ਪਿੰਡ ਸ਼ੇਰੋਂ ਵਿਖੇ 100 ਏਕੜ ਜ਼ਮੀਨ ਵਿਚ ਖੰਡ ਮਿੱਲ ਚਾਲੂ ਕੀਤੀ ਗਈ ਸੀ | ਇਸ ਮਿੱਲ ਨੇ ਲਗਾਤਾਰ ਸਰਕਾਰ ਨੂੰ ਮੁਨਾਫਾ ਦਿੱਤਾ ਅਤੇ ਜਦੋਂ ਮਿੱਲ ਬੰਦ ਕੀਤੀ ਗਈ, ਉਦੋਂ ਵੀ ਮੁਨਾਫ਼ੇ ਵਿਚ ਸੀ | ਅਨੇਕਾਂ ਪਰਿਵਾਰਾਂ ਨੂੰ ਗੰਨੇ ਦੀ ਕਟਾਈ ਤੋਂ ਲੈ ਕੇ ਢੋਆ ਢੁਆਈ ਅਤੇ ਖੰਡ ਬਣਨ ਤੱਕ ਕੰਮ ਮਿਲਦਾ ਸੀ | ਸੱਤਾ 'ਤੇ ਕਾਬਜ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਇਸ ਖੰਡ ਮਿੱਲ ਦੇ ਮੁੜ ਚਾਲੂ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਖੰਡ ਮਿੱਲ ਨੂੰ ਚਾਲੂ ਕਰਨ ਦੀ ਬਜਾਏ ਇਸ ਨੂੰ ਕੌਡੀਆਂ ਦੇ ਭਾਅ ਵੇਚ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਖੰਡ ਮਿੱਲ ਵਿਚ 60 ਫ਼ੀਸਦੀ ਹਿੱਸੇਦਾਰੀ ਕਿਸਾਨਾਂ ਦੀ ਹੈ | ਬੁਲਾਰਿਆਂ ਨੇ ਗਿ੍ਫ਼ਤਾਰ ਕਿਸਾਨ ਤੁਰੰਤ ਰਿਹਾਅ ਅਤੇ ਖੰਡ ਮਿੱਲ ਮੁੜ ਚਾਲੂ ਕਰਨ ਦੀ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਖੰਡ ਮਿੱਲ ਨੂੰ ਕਿਸੇ ਵੀ ਹੋਰ ਅਦਾਰੇ ਨੂੰ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮਿੱਲ ਨੂੰ ਚਾਲੂ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਪੰਜਾਬ ਸਿੰਘ ਕਸੇਲ, ਸੁਖਬੀਰ ਸਿੰਘ ਗੱਗੋਬੂਹਾ, ਆਤਮਾ ਸਿੰਘ ਸੋਹਲ, ਜਸਵੰਤ ਸਿੰਘ ਸੋਹਲ, ਪਰਮਜੀਤ ਸਿੰਘ ਬਘਿਆੜੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦਫ਼ਤਰ ਸੁਰਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂ ਸਨਮਾਨਿਤ
Ad Position 24