18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਾਵਰਕਾਮ ਦਫ਼ਤਰ ਸੁਰਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਭਿੱਖੀਵਿੰਡ, 28 ਫਰਵਰੀ (ਬੌਬੀ)- ਇਤਿਹਾਸਕ ਨਗਰ ਸੁਰ ਸਿੰਘ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਮੂਹ ਮੁਲਾਜ਼ਮਾਂ ਵਲੋਂ ਹਰ ਸਾਲ ਦੀ ਤਰ੍ਹਾਂ ਵਾਹਿਗੁਰੂ ਜੀ ਦੇ ਸ਼ੁਕਰਾਨਾ ਅਦਾ ਕਰਨ ਲਈ ਪਾਵਰਕਾਮ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਉੱਪ ਮੰਡਲ ਅਫ਼ਸਰ ਜਰਨੈਲ ਸਿੰਘ ਜਗੀਰ ਸਿੰਘ, ਜੇ.ਈ. ਨੱਥਾ ਸਿੰਘ, ਜੇ.ਈ. ਰਜਿੰਦਰ ਸਿੰਘ, ਜੇ.ਈ. ਤਰਸੇਮ ਸਿੰਘ, ਅਮਰਪ੍ਰੀਤ ਸਿੰਘ ਏ.ਆਰ.ਏ ਤੋਂ ਇਲਾਵਾ ਪਿੰਡ ਦੇ ਮੁਹਤਬਰ ਪਤਵੰਤੇ ਸੱਜਣਾਂ ਵਿਚ ਗੁਰਵਿੰਦਰ ਸਿੰਘ ਮਾਹਣਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ, ਮੈਂਬਰ ਬਲਾਕ ਸੰਮਤੀ ਭਿੱਖੀਵਿੰਡ ਰਣਬੀਰ ਸਿੰਘ, ਮੈਂਬਰ ਬਲਾਕ ਸੰਮਤੀ ਭਿੱਖੀਵਿੰਡ, ਗੁਰਮੀਤ ਸਿੰਘ, ਸੁਖਦੇਵ ਸਿੰਘ ਢਿੱਲੋਂ, ਸਰਪੰਚ ਰਾਜਬੀਰ ਸਿੰਘ, ਸਰਪੰਚ ਕਿਰਪਾਲ ਸਿੰਘ, ਸਰਪੰਚ ਦਿਲਬਾਗ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਆਈ ਹੋਈ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਖਡੂਰ ਸਾਹਿਬ ਵਿਖੇ ਸਰਕਾਰ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ <br/>
Ad Position 24