18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੰਯੁਕਤ ਕਿਸਾਨ ਮੋਰਚੇ ਨੇ ਖਡੂਰ ਸਾਹਿਬ ਵਿਖੇ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 01-03-2026
ਖਡੂਰ ਸਾਹਿਬ, 28 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਭਗਵੰਤ ਮਾਨ ਸਰਕਾਰ ਵਲੋਂ ਆਪਣੇ ਵਾਅਦੇ ਦੇ ਉਲਟ ਸ਼ੇਰੋਂ ਖੰਡ ਮਿੱਲ ਨੂੰ ਚਾਲੂ ਕਰਨ ਦੀ ਥਾਂ ਵੇਚਣ ਦੇ ਵਿਰੁੱਧ ਕਿਸਾਨਾਂ ਵਲੋਂ ਸ਼ੇਰੋਂ ਖੰਡ ਮਿੱਲ ਵਿਖੇ ਲਗਾਏ ਧਰਨੇ ਨੂੰ ਚੁੱਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜ਼ਬਰੀ ਚੁੱਕ ਲਿਆ ਅਤੇ ਟੈਂਟ ਵੀ ਪੁੱਟ ਦਿੱਤਾ | ਜਿਸਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਖਡੂਰ ਸਾਹਿਬ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਿਸਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਤਪਾਲ ਸਿੰਘ ਨੱਥੋਕੇ ਅਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਮੁਖਤਾਰ ਸਿੰਘ ਮੱਲਾ, ਗੁਰਦਿਆਲ ਸਿੰਘ ਕਾਮਰੇਡ ਖਡੂਰ ਸਾਹਿਬ ਨੇ ਕੀਤੀ | ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਗਿ੍ਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਖੰਡ ਮਿੱਲ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ | ਇਸ ਮੌਕੇ ਜੋਗਿੰਦਰ ਸਿੰਘ ਖਡੂਰ ਸਾਹਿਬ ਦਿਹਾਤੀ ਮਜ਼ਦੂਰ ਸਭਾ, ਮੇਜਰ ਸਿੰਘ, ਬਖਸ਼ੀਸ਼ ਸਿੰਘ ਬਾਣੀਆਂ, ਝਿਲਮਿਲ ਸਿੰਘ ਬਾਣੀਆਂ, ਬਲਜੀਤ ਸਿੰਘ ਫਤਿਆਬਾਦ, ਕੁਲਵਿੰਦਰ ਕੌਰ ਔਰਤ ਮੁਕਤੀ ਮੋਰਚਾ, ਚਰਨ ਕੌਰ, ਕੰਵਲਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਪਾਵਰਕਾਮ ਦਫ਼ਤਰ ਸੁਰਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ <br/>
Ad Position 24