18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 01-03-2026
ਨੌਸ਼ਹਿਰਾ ਪਨੂੰਆਂ, 28 ਫਰਵਰੀ (ਦੀਪਕ ਮੈਣੀ)-ਸਹਿਕਾਰੀ ਸ਼ੂਗਰ ਮਿਲ ਸੇਰੋਂ ਨੂੰ ਬਚਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਤੋਂ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਕੇ ਕਿਸਾਨ ਆਗੂਆਂ ਨੂੰ ਜੇਲ੍ਹ ਵਿਚ ਭੇਜ ਦਿੱਤਾ ਗਿਆ | ਜਿਸਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦਾ ਪੁਤਲਾ ਨੌਸ਼ਹਿਰਾ ਪਨੂੰਆਂ ਅੱਡੇ 'ਚ ਫੂਕਿਆ ਗਿਆ ਅਤੇ ਜੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਮੰਗ ਕਰ ਰਹੇ ਸਨ ਕਿ ਲੋਕਾਂ ਦੇ ਸ਼ੇਅਰ ਨਾਲ ਬਣੀ ਤੇ ਇਸ ਸਮੇਂ ਬੰਦ ਪਈ ਸਹਿਕਾਰੀ ਸ਼ੂਗਰ ਮਿੱਲ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ | ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਲਵਿੰਦਰ ਸਿੰਘ ਫੈਲੋਕੇ, ਜਮਹੂਰੀ ਕਿਸਾਨ ਸਭਾ ਪੰਜਾਬ ਕੈਪਟਨ ਸਿੰਘ ਕਾਹਲਵਾਂ, ਕੌਮੀ ਕਿਸਾਨ ਯੂਨੀਅਨ ਦੇ ਬਾਬਾ ਜਸਬੀਰ ਸਿੰਘ ਨੌਸ਼ਹਿਰਾ ਪਨੂੰਆਂ, ਖੁਸ਼ਦੀਪ ਸਿੰਘ ਤੁੜ, ਅੰਮਿ੍ਤਪਾਲ ਸਿੰਘ ਚੌਧਰੀਵਾਲਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਗੁਰਬਚਨ ਸਿੰਘ ਫੈਲੇਕੇ ਬੀ.ਕੇ.ਯੂ ਕਾਦੀਆਂ, ਜਥੇਦਾਰ ਜਸਪਾਲ ਸਿੰਘ ਨੌਸ਼ਹਿਰਾ ਪਨੂੰਆਂ ਕੌਮੀ ਕਿਸਾਨ ਯੂਨੀਅਨ ਤੇ ਹੋਰ ਸੈਂਕੜੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 14 ਮਾਰਚ ਦੀ ਭਾਜਪਾ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ- ਡਾ. ਵੇਈਾਪੂੲੀਂ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਖਡੂਰ ਸਾਹਿਬ ਵਿਖੇ ਸਰਕਾਰ ਦਾ ਪੁਤਲਾ ਫੂਕਿਆ <br/>
Ad Position 24