18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਟੈੱਟ ਦੇ ਮਸਲੇ ਨੂੰ ਲੈ ਕੇ ਅਧਿਆਪਕਾਂ ਦੀ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਹਰਿੰਦਰ ਸਿੰਘ)-ਅਧਿਆਪਕਾਂ, ਮੁਲਾਜ਼ਮਾਂ ਦੀਆਂ ਨੌਕਰੀਆਂ ਬਚਾਉਣ ਅਤੇ ਤਰੱਕੀਆਂ ਲਈ ਟੈਟ ਦੀ ਸ਼ਰਤ ਖਤਮ ਕਰਾਉਣ ਲਈ, ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਕੇਂਦਰੀ ਸਿੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਲਈ ਚੱਲ ਰਹੇ ਪ੍ਰੋਗਰਾਮਾਂ ਤਹਿਤ ਟੈੱਟ ਵਰਗੇ ਗੰਭੀਰ ਮਸਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ | ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ ਸੂਬਾ ਪ੍ਰਧਾਨ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ, ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਧਿਆਪਕਾਂ, ਮੁਲਾਜ਼ਮਾਂ ਦੇ ਵਫਦ ਨਾਲ ਗੱਲਬਾਤ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਿਹਾ ਕਿ ਲੰਮਾ ਤਜ਼ਰਬਾ ਹਾਸਲ ਪੰਜਾਬ ਦੇ ਅਧਿਆਪਕਾਂ, ਮੁਲਾਜ਼ਮਾਂ ਦੀ ਟੈਟ ਦੀ ਸ਼ਰਤ ਖਤਮ ਕਰਨ ਦੀ ਜਾਇਜ ਮੰਗ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਕੋਲ ਉਠਾ ਕੇ ਜਲਦ ਹੱਲ ਕਰਾਉਣ ਲਈ ਆਰਡੀਨੈਂਸ ਜਾਰੀ ਕਰਾਉਣ ਦਾ ਭਰੋਸਾ ਦਿੱਤਾ | ਇਸਦੇ ਨਾਲ ਹੀ ਪੰਜਾਬ ਦੇ ਵਫਦ ਦੀ ਮੀਟਿੰਗ ਕੇਂਦਰੀ ਸਿੱਖਿਆ ਮੰਤਰੀ ਨਾਲ ਵੀ ਤੈਅ ਕਰਵਾਈ ਜਾਵੇਗੀ | ਇਸ ਮੌਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਪੱਤਰ ਪੇਸ਼ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਵੀ ਕੇਂਦਰ ਕੋਲ ਮੰਗ ਉਠਾਉਣਗੇ | ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਸ ਭੱਖਦੇ ਮਸਲੇ ਦੇ ਹੱਲ ਲਈ ਕੇਂਦਰ ਤੱਕ ਪਹੁੰਚ ਕਰਨ ਲਈ ਸਾਰੇ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਰਾਹੀਂ ਪਹਿਲਾਂ ਹੀ ਮੰਗ ਪੱਤਰ ਪੇਸ਼ ਕੀਤੇ ਗਏ ਹਨ | ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ਕਿਹਾ ਕਿ ਪੰਜਾਬ ਭਰ ਦੇ ਅਧਿਆਪਕ, ਮੁਲਾਜ਼ਮ ਟੈੱਟ ਦਾ ਪੂਰਨ ਬਾਈਕਾਟ ਰੱਖਣ | ਇਸ ਮੌਕੇ ਸੰਘਰਸ਼ ਕਮੇਟੀ ਦੇ ਵਫਦ ਵਿਚ ਹਰਕਿ੍ਸ਼ਨ ਸਿੰਘ ਮੋਹਾਲੀ, ਗੁਰਮੀਤ ਸਿੰਘ ਭੁੱਲਰ, ਗੁਰਿੰਦਰ ਸਿੰਘ ਘੁੱਕੇਵਾਲੀ, ਦਲਜੀਤ ਸਿੰਘ ਸੱਭਰਵਾਲ, ਅਸ਼ੋਕ ਸਰਾਰੀ, ਜਗਨੰਦਨ ਸਿੰਘ ਫਾਜ਼ਿਲਕਾ, ਪਰਸ਼ੋਤਮ ਸਿੰਘ ਕੱਦਗਿੱਲ, ਹਰਜਿੰਦਰ ਸਿੰਘ ਕਰਨਾਵਲ, ਨੀਰਜ ਕੁਮਾਰ ਫਾਜ਼ਿਲਕਾ, ਸਮਸੇਰ ਸਿੰਘ ਮੋਗਾ, ਧਰਮਿੰਦਰ ਸਿੰਘ ਫਰੀਦਕੋਟ, ਗਗਨਦੀਪ ਸਿੰਘ, ਰਜਵੰਤ ਸਿੰਘ ਮੋਹਾਲੀ ਅਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ ਚਾਰਟਰਡ ਅਕਾਊਾਟੈਂਟਸ ਆਫ ਇੰਡੀਆ ਦੀ ਅੰਮਿ੍ਤਸਰ ਸ਼ਾਖਾ ਦੀ ਚੋਣ ਅਗਲੀ ਖ਼ਬਰ 14 ਮਾਰਚ ਦੀ ਭਾਜਪਾ ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ- ਡਾ. ਵੇਈਾਪੂੲੀਂ <br/>
Ad Position 24