18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗਿ੍ਫ਼ਤਾਰ ਕਿਸਾਨ ਰਿਹਾਅ ਕਰੋ, ਖੰਡ ਮਿੱਲ ਚਾਲੂ ਕਰੋ-ਦਦੇਹਰ, ਚੋਹਲਾ <br/>

Ad Position 21
No active advertisement
ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ | <br/> 01-03-2026
ਸਰਹਾਲੀ ਕਲਾਂ, 28 ਫਰਵਰੀ (ਅਜੈ ਸਿੰਘ ਹੁੰਦਲ)-ਸੇਰੋਂ ਖੰਡ ਮਿੱਲ ਚਾਲੂ ਕਰਵਾਉਣ ਲਈ ਦਿੱਤੇ ਜਾ ਰਹੇ ਧਰਨੇ ਤੋਂ ਕਿਸਾਨਾਂ ਦੀ ਗਿ੍ਫ਼ਤਾਰੀ ਵਿਰੁੱਧ ਸਯੁੰਕਤ ਕਿਸਾਨ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਪਿੰਡ ਦਦੇਹਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕਾ. ਬਲਵਿੰਦਰ ਸਿੰਘ ਦਦੇਹਰ, ਪਰਮਜੀਤ ਸਿੰਘ ਚੋਹਲਾ, ਕੁਲਦੀਪ ਸਿੰਘ ਦਦੇਹਰ, ਸੇਵਾ ਸਿੰਘ ਮੈਂਬਰ, ਸੂਬੇਦਾਰ ਲੇਖ ਸਿੰਘ, ਮੰਗਲ ਸਿੰਘ ਚੋਹਲਾ ਨੇ ਕਿਹਾ ਕਿ ਬਹੁਤ ਸਾਲ ਪਹਿਲਾਂ ਸਾਡੇ ਇਲਾਕੇ ਦੇ ਪਿੰਡ ਸੇਰੋਂ ਦੀ ਇਕ ਸੌ ਏਕੜ ਜ਼ਮੀਨ ਬਹੁਤ ਸਸਤੇ ਰੇਟ 'ਤੇ ਲੈ ਕੇ ਖੰਡ ਮਿੱਲ ਚਾਲੂ ਕੀਤੀ ਗਈ ਸੀ | ਇਸ ਮਿੱਲ ਨੇ ਲਗਾਤਾਰ ਸਰਕਾਰ ਨੂੰ ਮੁਨਾਫਾ ਦਿੱਤਾ | ਜਦੋਂ ਮਿੱਲ ਬੰਦ ਕੀਤੀ ਗਈ, ਉਦੋਂ ਵੀ ਮੁਨਾਫ਼ੇ ਵਿਚ ਸੀ | ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਦਾ ਕਾਫ਼ੀ ਫਾਇਦਾ ਸੀ | ਮਜ਼ਦੂਰ ਪਰਿਵਾਰਾਂ ਨੂੰ ਵੀ ਗੰਨਾ ਖੇਤਾਂ 'ਚੋਂ ਕੱਟਣ ਤੋਂ ਲੈਕੇ ਮਿੱਲ ਦੀ ਢੋਆ ਢੁਆਈ ਅਤੇ ਖੰਡ ਬਣਨ ਤੱਕ ਕੰਮ ਮਿਲਦਾ ਸੀ | ਇਹ ਵੀ ਜ਼ਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਖੇਤੀ ਅਧਾਰਿਤ ਸਿਰਫ਼ ਤੇ ਸਿਰਫ਼ ਇਹ ਇਕੋ ਇਕ ਮਿੱਲ ਸੀ | ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਇਹ ਮਿੱਲ ਮੁੜ ਸ਼ੁਰੂ ਕੀਤੀ ਜਾਵੇਗੀ, ਪਰ ਹੁਣ ਕਿਸਾਨਾਂ ਦੀ ਸਲਾਹ ਬਿਨਾਂ ਇਸ ਦੀ ਕੀਮਤੀ ਜ਼ਮੀਨ ਘੱਟੇ ਕੌਡੀਆਂ ਕੀਤੀ ਜਾ ਰਹੀ ਹੈ | ਯਾਦ ਰਹੇ ਕਿ ਇਸ ਮਿੱਲ ਵਿਚ 60 ਫ਼ੀਸਦੀ ਹਿੱਸੇਦਾਰੀ ਕਿਸਾਨਾਂ ਦੀ ਹੈ, ਜਿਹਨਾਂ ਨੂੰ ਪੁੱਛਿਆ ਨਹੀਂ ਜਾ ਰਿਹਾ | ਇਸ ਮੌਕੇ ਕਿਸਾਨ ਆਗੂਆਂ ਮੰਗ ਕੀਤੀ ਕਿ ਗਿ੍ਫ਼ਤਾਰ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ | ਇਹ ਖੰਡ ਮਿੱਲ ਮੁੜ ਚਾਲੂ ਕਰਕੇ ਸਰਕਾਰ ਆਪਣਾ ਵਾਅਦਾ ਪੂਰਾ ਕਰੇ | ਇਸ ਮੌਕੇ ਪਾਲ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਨੇਕ

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਂਲਜਰ ਡਿਵਾਈਨ ਪਬਲਿਕ ਸਕੂਲ ਵੇਈਾਪੂੲੀਂ ਵਿਖੇ ਮਿਊਜ਼ੀਕਲ ਚੇਅਰਜ਼ ਗੇਮਜ਼ ਕਰਵਾਈ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਮੰਨਾ ਨੇ ਆਪਣੇ ਪਿਤਾ ਦੀ ਯਾਦ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ <br/>
Ad Position 24