18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅੰਤਰ-ਕਾਲਜ ਮੁਕਾਬਲੇ ਵਿਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਡਾ. ਅਮਨਦੀਪ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੁਆਰਾ ਕਰਵਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਅੰਤਰ ਕਾਲਜ ਮੁਕਾਬਲਿਆਂ ਵਿਚ ਭਾਗ ਲਿਆ | ਕਾਲਜ ਵਿਦਿਆਰਥਣ ਪਲਵਿੰਦਰ ਕੌਰ ਬੀ.ਏ ਛੇਵਾਂ ਸਮੈਸਟਰ, ਨੀਲਮ ਬੀ.ਏ ਛੇਵਾਂ ਸਮੈਸਟਰ, ਹਰਮਨਪ੍ਰੀਤ ਸਿੰਘ ਬੀ.ਐੱਸ.ਸੀ. ਨਾਨ ਮੈਡੀਕਲ ਚੌਥਾ ਸਮੈਸਟਰ ਨੇ ਨੁੱਕੜ ਨਾਟਕ ਮੁਕਾਬਲਿਆਂ ਵਿਚ ਦੂਸਰਾ ਸਥਾਨ ਹਾਸਲ ਕੀਤਾ | ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ.ਅਮਨਦੀਪ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਇਹ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਵਿਦਿਆਰਥੀਆਂ ਨੇ ਨੁੱਕੜ ਨਾਟਕ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਹੋਰ ਮੁਕਾਬਲਿਆਂ ਵਿੱਚ ਭਾਗ ਲੈ ਕੇ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ.ਗੁਰਿੰਦਰਜੀਤ ਕੌਰ, ਸਹਾਇਕ ਪ੍ਰੋ.ਰਮਨਦੀਪ ਕੌਰ, ਸਹਾਇਕ ਪ੍ਰੋ. ਕਰਮਜੀਤ ਕੌਰ ਸਹਾਇਕ, ਪ੍ਰੋ. ਪ੍ਰਕਿਰਤੀ, ਸਹਾਇਕ ਪ੍ਰੋ. ਸੋਨੀਆ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ <br/> ਅਗਲੀ ਖ਼ਬਰ ਸੇਂਟ ਸੋਂਲਜਰ ਡਿਵਾਈਨ ਪਬਲਿਕ ਸਕੂਲ ਵੇਈਾਪੂੲੀਂ ਵਿਖੇ ਮਿਊਜ਼ੀਕਲ ਚੇਅਰਜ਼ ਗੇਮਜ਼ ਕਰਵਾਈ <br/>
Ad Position 24