11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

6 ਨੂੰ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਸਾਲਾਨਾ ਮੇਲੇ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ-ਭਾਈ ਮਨਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 02-03-2026
ਖਾਲੜਾ, 1 ਮਾਰਚ (ਜੱਜਪਾਲ ਸਿੰਘ ਜੱਜ)—ਸਿੱਖ ਕੌਮ ਦੀ ਆਨ ਅਤੇ ਸ਼ਾਨ ਲਈ ਸ਼ਹੀਦੀ ਜਾਮ ਪੀਣ ਵਾਲੇ ਕੌਮੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਸਲਾਨਾ ਮੇਲਾ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਨੇੜੇ੍ਹ ਖੇਮਕਰਨ ਵਿਖੇ 6 ਮਾਰਚ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸ ਸੰਬੰਧੀ ਪਿੰਡ–ਪਿੰਡ ਜਾ ਕੇ ਸੰਗਤ ਨਾਲ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮੇਲੇ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ ਹੁਰਾਂ ਰਾਣਾ ਹਸਪਤਾਲ ਖਾਲੜਾ ਵਿਖੇ ਟਕਸਾਲੀ ਅਕਾਲੀ ਆਗੂ ਕਾਰਜ ਸਿੰਘ ਸਿੱਧਵਾਂ ਜੋ ਦੀ ਸਿਹਤ ਦਾ ਹਾਲ ਜਾਨਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਅਸੀਂ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਉਨ੍ਹਾਂ ਨੂੰ ਯਾਦ ਕਰ ਸਕਦੇ ਹਾਂ | ਇਸ ਮੌਕੇ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਕਵਰਚੜ੍ਹਤ ਸਿੰਘ, ਡਾ. ਰਜਿੰਦਰ ਸਿੰਘ ਰਾਣਾ, ਜਸਵੰਤ ਸਿੰਘ ਜੋਧਪੁਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਲਾਲ ਸਿੰਘ ਪੱਖੋਪੁਰ ਨਾਲ ਕੀਤਾ ਬ੍ਰਹਮਪੁਰਾ ਤੇ ਸ਼ੇਖ ਨੇ ਦੁੱਖ ਸਾਂਝਾ <br/> ਅਗਲੀ ਖ਼ਬਰ ਮਈ ਇੰਟੇਕ ਲਈ ਯੂ. ਕੇ. ਸਟੱਡੀ ਵੀਜ਼ੇ ਸ਼ੁਰੂ <br/>
Ad Position 24