11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਲਾਲ ਸਿੰਘ ਪੱਖੋਪੁਰ ਨਾਲ ਕੀਤਾ ਬ੍ਰਹਮਪੁਰਾ ਤੇ ਸ਼ੇਖ ਨੇ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 02-03-2026
ਚੋਹਲਾ ਸਾਹਿਬ, 1 ਮਾਰਚ (ਬਲਵਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਤੋਂ ਜਗਦੀਪ ਸਿੰਘ ਸੈਕਟਰੀ ਦਾ ਭਤੀਜਾ ਤੇ ਗੁਰਲਾਲ ਸਿੰਘ ਦਾ ਬੇਟਾ ਪ੍ਰਭਨੂਰ ਸਿੰਘ ਦੀ ਕੁਝ ਦਿਨ ਪਹਿਲਾਂ ਬੇਵਕਤੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਪੱਖੋਪੁਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਬ੍ਰਹਮਪੁਰਾ ਤੇ ਸ਼ੇਖ ਨੇ ਕਿਹਾ ਕਿ ਪਰਿਵਾਰ ਲਈ ਇਹ ਬਹੁਤ ਵੱਡਾ ਦੁੱਖ ਹੈ ਕਿ ਛੋਟੀ ਉਮਰੇ ਜਵਾਨ ਪੁੱਤ ਦਾ ਹਮੇਸ਼ਾਂ ਲਈ ਚਲੇ ਜਾਣਾ | ਉਨ੍ਹਾਂ ਕਿਹਾ ਕਿ ਇਹ ਪਰਮਾਤਮਾ ਦਾ ਭਾਣਾ ਹੈ ਤੇ ਅਸੀਂ ਬੇਟੇ ਪ੍ਰਭਨੂਰ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ | ਇਸ ਮੌਕੇ ਜਗਰੂਪ ਸਿੰਘ ਪੱਖੋਪੁਰ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗ਼ਦਰੀ ਬੀਬੀ ਗੁਲਾਬ ਕੌਰ ਦੀ ਸ਼ਤਾਬਦੀ ਮਨਾਈ <br/> ਅਗਲੀ ਖ਼ਬਰ 6 ਨੂੰ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਸਾਲਾਨਾ ਮੇਲੇ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ-ਭਾਈ ਮਨਜੀਤ ਸਿੰਘ <br/>
Ad Position 24