05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

7 ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 4 ਅਗਸਤ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਅਤੇ ਸਾਂਝੇ ਮੰਚ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਬੀ. ਐੱਡ ਅਧਿਆਪਕ ਫਰੰਟ ਪੰਜਾਬ ਦੀ ਤਰਨ ਤਾਰਨ ਇਕਾਈ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਅਤੇ ਸਾਂਝੇ ਮੰਚ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ ਪੰਜਾਬ ਦੀ ਤਰਨ ਤਾਰਨ ਇਕਾਈ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਫਰੰਟ ਵਲੋਂ ਚੰਡੀਗੜ੍ਹ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਦਵਿੰਦਰ ਸਿੰਘ ਖਹਿਰਾ, ਇੰਦਰਪ੍ਰੀਤ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਲਈ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਮੂਹ ਕੇਡਰ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮੀਟਿੰਗ ਦੌਰਾਨ 23 ਅਗਸਤ ਨੂੰ ਸਤੋਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਲਈ ਕਿਹਾ ਗਿਆ । ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਹਰ ਮੁਲਾਜ਼ਮ ਲਈ ਸੇਵਾ ਮੁਕਤੀ ਤੋਂ ਬਾਅਦ ਆਰਥਿਕ ਸੁਰੱਖਿਆ ਦਾ ਅਹਿਮ ਆਧਾਰ ਹੈ, ਪਰ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਬਾਵਜੂਦ ਇਸ ਨੂੰ ਲਾਗੂ ਨਹੀਂ ਕੀਤਾ । ਮੀਟਿੰਗ ਵਿਚ ਕੁਲਵਿੰਦਰਜੀਤ ਸਿੰਘ, ਗੁਰਸੇਵਕ ਸਿੰਘ ਪੱਟੀ, ਜੰਗਸ਼ੇਰ ਸਿੰਘ, ਰਵਿੰਦਰ ਸਿੰਘ ਪੱਟੀ, ਮਨਜਿੰਦਰ ਸਿੰਘ, ਦਿਨੇਸ਼ ਕੁਮਾਰ ਸ਼ਰਮਾ, ਸੁਖਬੀਰ ਸਿੰਘ ਭਿੱਖੀਵਿੰਡ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ ਸੰਨੀ, ਪਰਮਿੰਦਰ ਸਿੰਘ ਨਾਗੀ, ਹਰਜੀਤ ਸਿੰਘ, ਬਲਰਾਜ ਸਿੰਘ ਸੰਧੂ , ਗੁਰਬਖਸ਼ ਸਿੰਘ ਹਰੀਕੇ , ਜਗਜੀਤ ਸਿੰਘ ਖਹਿਰਾ, ਬਲਵਿੰਦਰ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ ਛੀਨਾ, ਯਾਦਵਿੰਦਰ ਸਿੰਘ, ਤਜਿੰਦਰ ਸਿੰਘ, ਗੁਰਭੇਜ ਸਿੰਘ, ਗੁਰਵੇਲ ਸਿੰਘ, ਪਲਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਤਹਿਤ ਨੌਜਵਾਨ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਆਈਸ ਡਰੱਗ, ਮੋਟਰਸਾਈਕਲ ਤੇ ਮੋਬਾਈਲ ਸਮੇਤ ਇਕ ਕਾਬੂ- ਮੁਕੱਦਮਾ ਦਰਜ ਇਕ ਤਸਕਰ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ
Ad Position 24
No active advertisement