05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਰੰਜਿਸ਼ ਤਹਿਤ ਨੌਜਵਾਨ ’ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਝਬਾਲ, 4 ਅਗਸਤ (ਸੁਖਦੇਵ ਸਿੰਘ)—ਥਾਣਾ ਝਬਾਲ ਦੀ ਪੁਲਿਸ ਨੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਲਵਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਪੰਜਵੜ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਜੁਲਾਈ ਨੂੰ ਉਹ ਘਰੋਂ ਕਰਿਆਨੇ ਦੀ ਦੁਕਾਨ ’ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਹਥਿਆਰਾਂ ਸਮੇਤ ਖੜੇ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ, ਅਰਸ਼ ਪੁੱਤਰ ਗੁਰਮੀਤ ਸਿੰਘ, ਚੰਨਾ ਸਿੰਘ ਪੁੱਤਰ ਕਾਲਾ ਸਿੰਘ, ਹਰਭਜਨ ਸਿੰਘ ਪੁੱਤਰ ਨਿੰਦਰ ਸਿੰਘ, ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀਅਨ ਪੰਜਵੜ ਕਲਾਂ ਨੇ ਉਸ ਉਪਰ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 05-08-2026
ਝਬਾਲ, 4 ਅਗਸਤ (ਸੁਖਦੇਵ ਸਿੰਘ)—ਥਾਣਾ ਝਬਾਲ ਦੀ ਪੁਲਿਸ ਨੇ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਵਿਖੇ ਲਵਪ੍ਰੀਤ ਸਿੰਘ ਪੁੱਤਰ ਸਾਹਿਬ ਸਿੰਘ ਪੰਜਵੜ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 17 ਜੁਲਾਈ ਨੂੰ ਉਹ ਘਰੋਂ ਕਰਿਆਨੇ ਦੀ ਦੁਕਾਨ ’ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਹਥਿਆਰਾਂ ਸਮੇਤ ਖੜੇ ਗੁਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ, ਅਰਸ਼ ਪੁੱਤਰ ਗੁਰਮੀਤ ਸਿੰਘ, ਚੰਨਾ ਸਿੰਘ ਪੁੱਤਰ ਕਾਲਾ ਸਿੰਘ, ਹਰਭਜਨ ਸਿੰਘ ਪੁੱਤਰ ਨਿੰਦਰ ਸਿੰਘ, ਸਤਨਾਮ ਸਿੰਘ ਪੁੱਤਰ ਅਮਰ ਸਿੰਘ ਵਾਸੀਅਨ ਪੰਜਵੜ ਕਲਾਂ ਨੇ ਉਸ ਉਪਰ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਵਜ੍ਹਾ ਰੰਜਿਸ਼ ਇਹ ਹੈ ਕਿ ਕੁਝ ਦਿਨ ਪਹਿਲਾਂ ਵੀ ਉਕਤ ਵਿਅਕਤੀਆਂ ਨਾਲ ਉਸਦਾ ਝਗੜਾ ਹੋਇਆ ਸੀ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ ਅਗਲੀ ਖ਼ਬਰ 7 ਦੀ ਚੰਡੀਗੜ੍ਹ ਰੈਲੀ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ
Ad Position 24
No active advertisement