ਬਜ਼ੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਲੁਟੇਰੇ ਫ਼ਰਾਰ
ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)—ਘਰ ਦੇ ਬਾਹਰ ਕੁਰਸੀ ’ਤੇ ਬੈਠੀ ਬਜੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ 2 ਲੁਟੇਰੇ ਫ਼ਰਾਰ ਹੋ ਗਏ । ਥਾਣਾ ਸਿਟੀ ਤਰਨ ਤਾਰਨ ਵਿਖੇ ਜਗੀਰ ਕੌਰ ਪਤਨੀ ਲੇਟ ਸੁਖਦੇਵ ਸਿੰਘ ਵਾਸੀ ਪਿੰਡ ਕਾਜੀਕੋਟ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਲੜਕੇ ਭਾਗ ਸਿੰਘ ਦੇ ਪਰਿਵਾਰ ਨਾਲ ਰਹਿੰਦੀ ਹਾਂ ।
ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)—ਘਰ ਦੇ ਬਾਹਰ ਕੁਰਸੀ ’ਤੇ ਬੈਠੀ ਬਜੁਰਗ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ 2 ਲੁਟੇਰੇ ਫ਼ਰਾਰ ਹੋ ਗਏ । ਥਾਣਾ ਸਿਟੀ ਤਰਨ ਤਾਰਨ ਵਿਖੇ ਜਗੀਰ ਕੌਰ ਪਤਨੀ ਲੇਟ ਸੁਖਦੇਵ ਸਿੰਘ ਵਾਸੀ ਪਿੰਡ ਕਾਜੀਕੋਟ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਲੜਕੇ ਭਾਗ ਸਿੰਘ ਦੇ ਪਰਿਵਾਰ ਨਾਲ ਰਹਿੰਦੀ ਹਾਂ । 2 ਅਗਸਤ ਨੂੰ ਉਹ ਆਪਣੇ ਘਰ ਦੇ ਬਾਹਰ ਕੁਰਸੀ ’ਤੇ ਬੈਠੀ ਹੋਈ ਸੀ ਕਿ ਦੋ ਅਣਪਛਾਤੇ ਨੌਜਵਾਨ ਬਿਨਾਂ ਨੰਬਰ ਮੋਟਰਸਾਈਕਲ ’ਤੇ ਆਏ ਅਤੇ ਜਿਨ੍ਹਾਂ ’ਚੋਂ ਇੱਕ ਉਸ ਦੇ ਲਾਗੇ ਖੜ ਗਿਆ ਅਤੇ ਦੂਸਰਾ ਮੋਟਰਸਾਈਕਲ ’ਤੇ ਹੀ ਬੈਠਾ ਰਿਹਾ ਅਤੇ ਜੋ ਨੌਜਵਾਨ ਉਸਦੇ ਲਾਗੇ ਖੜ੍ਹਾ ਸੀ ਉਹ ਉਸ ਨਾਲ ਗੱਲਾਂ ਕਰਨ ਲੱਗ ਪਿਆ ਅਤੇ ਇਕ ਦਮ ਉਸ ਦੇ ਕੰਨਾਂ ਵਿਚ ਪਈਆਂ ਸੋਨੇ ਦੀਆਂ ਵਾਲੀਆਂ ਵਜਨ ਕਰੀਬ ਇਕ ਤੋਲਾ ਝਪਟ ਮਾਰ ਕੇ ਖੋਹ ਕੇ ਮੋਟਰਸਾਈਕਲ ਭਜਾ ਕੇ ਲੈ ਗਏ ਅਤੇ ਉਸ ਨੂੰ ਕੁਰਸੀ ਤੋਂ ਥੱਲੇ ਸੁੱਟ ਦਿੱਤਾ । ਜਾਂਚ ਅਧਿਕਾਰੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ 2 ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।