06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਜੋਨਲ ਖੇਡਾਂ ’ਚ ਮਾਰੀਆਂ ਮੱਲਾਂ

ਫਤਿਆਬਾਦ, 5 ਅਗਸਤ ( ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜੋਨਲ ਖੇਡ ਟੂਰਨਾਮੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਬੈਡਮਿੰਟਨ ਮੁਕਾਬਲਿਆਂ ਵਿਚ ਅੰਡਰ-17 ਵਰਗ ਦੇ ਹਰਜੋਤ ਸਿੰਘ ( ਗਿਆਰਵੀੰ ਕਾਮਰਸ) ਅਤੇ ਸੁਖਬੀਰ ਸਿੰਘ ਗਿਆਰਵੀ ਕਾਮਰਸ) ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ਪੱਧਰ ਲਈ ਚੁਣੇ ਗਏ।

Ad Position 21
No active advertisement
ਅਜੀਤ ਡੈਸਕ 06-08-2026
ਫਤਿਆਬਾਦ, 5 ਅਗਸਤ ( ਹਰਵਿੰਦਰ ਸਿੰਘ ਧੂੰਦਾ)–ਪਿੰਡ ਜਾਮਾਰਾਏ ਵਿਖੇ ਬਾਬਾ ਬਿਧੀ ਚੰਦ ਜੀ ਦੀ ਸੇਵਾ ਸੰਸਥਾ ਮੁੰਡਾਪਿੰਡ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜੋਨਲ ਖੇਡ ਟੂਰਨਾਮੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਬੈਡਮਿੰਟਨ ਮੁਕਾਬਲਿਆਂ ਵਿਚ ਅੰਡਰ-17 ਵਰਗ ਦੇ ਹਰਜੋਤ ਸਿੰਘ ( ਗਿਆਰਵੀੰ ਕਾਮਰਸ) ਅਤੇ ਸੁਖਬੀਰ ਸਿੰਘ ਗਿਆਰਵੀ ਕਾਮਰਸ) ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਜ਼ਿਲ੍ਹਾ ਪੱਧਰ ਲਈ ਚੁਣੇ ਗਏ। ਇਸੇ ਤਰ੍ਹਾਂ ਅੰਡਰ-19 ਵਰਗ ਦੇ ਦਲੇਰ ਸਿੰਘ (ਬਾਰ੍ਹਵੀ ਸਾਇੰਸ) ਅਤੇ ਅਕਾਸ਼ਦੀਪ ਸਿੰਘ (ਬਾਰ੍ਹਵੀ ਸਾਇੰਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਉਹ ਵੀ ਜ਼ਿਲ੍ਹਾ ਪੱਧਰ ਲਈ ਚੁਣੇ ਗਏ। ਇਸ ਤੋਂ ਇਲਾਵਾ ਜੋਨਲ ਖੇਡਾਂ ਵਿੱਚ ਸਕੂਲ ਦੀ ਸਰਕਲ ਕਬੱਡੀ ਅੰਡਰ-17 ਅਤੇ ਅੰਡਰ-19 ਟੀਮਾਂ ਨੇ ਦੂਜਾ ਸਥਾਨ, ਟੱਗ ਆਫ ਵਾਰ ਅੰਡਰ-14 ਅਤੇ ਅੰਡਰ-17 ਟੀਮਾਂ ਨੇ ਦੂਜਾ ਸਥਾਨ, ਟੱਗ ਆਫ ਵਾਰ ਅੰਡਰ-19 ਟੀਮ ਨੇ ਪਹਿਲਾ ਸਥਾਨ, ਜਦ ਕਿ ਵਾਲੀਬਾਲ ਅੰਡਰ-19 ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀ ਝੋਲੀ ਵਿਚ ਹੋਰ ਉਪਲਬੱਧੀਆਂ ਸ਼ਾਮਿਲ ਕੀਤੀਆਂ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਰ ਡਾਇਰੈਕਟਰ ਹਰਪ੍ਰੀਤ ਕੌਰ ਸੰਧੂ, ਕੁਆਰਡੀਨੇਟਰ ਸੁਖਵਿੰਦਰ ਕੌਰ, ਗੁਰਦੀਪ ਸਿੰਘ, ਛਿੰਦਰ ਸਿੰਘ, ਸਰਬਜੀਤ ਕੌਰ, ਅਰਸ਼ਦੀਪ ਕੌਰ,ਬਲਜੀਤ ਸਿੰਘ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਚੰਡੀਗੜ੍ਹ ਰੈਲੀ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਜਾਣਕਾਰੀ ਪੱਤਰ ਅਗਲੀ ਖ਼ਬਰ ਤਰਨ ਤਾਰਨ ’ਚ ਭਖਿਆ ਸੀ.ਐੱਚ.ਓ. ਦਾ ਸੰਘਰਸ਼
Ad Position 24
No active advertisement