ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਕੱਲ੍ਹ ਦੀ ਚੰਡੀਗੜ੍ਹ ਰੈਲੀ ਲਈ ਤਿਆਰੀਆਂ ਮੁਕੰਮਲ
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਅਜਮੇਰ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ।
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)-ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਅਜਮੇਰ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ। ਇਸ ਸਮੇਂ ਜਥੇਬੰਦੀ ਦੇ ਵਿੱਤ ਸਕੱਤਰ ਸਵਰਨ ਸਿੰਘ ਕੁਹਾੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ, ਪਰ ਸਰਕਾਰ ਇਹ ਬਕਾਏ ਦੇਣ ਤੋਂ ਮੁੱਕਰੀ ਬੈਠੀ ਹੈ। ਪੈਨਸ਼ਨਰਾਂ ਦਾ 2.59 ਦੇ ਫੈਕਟਰ ਦਾ ਮਸਲਾ ਜਿਉਂ ਦਾ ਤਿਉਂ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ ਸਰਕਾਰ ਦੱਬ ਕੇ ਬੈਠੀ ਹੈ, ਜਦਕਿ ਕੇਂਦਰ ਸਰਕਾਰ ਨੇ ਅੱਠਵਾਂ ਪੇ-ਕਮਿਸ਼ਨ ਜਨਵਰੀ 2026 ਤੋਂ ਦੇਣਾ ਕੀਤਾ ਹੈ, ਪਰ ਪੰਜਾਬ ਸਰਕਾਰ ਨੇ ਸਿਵਾਏ ਲਾਰਿਆਂ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀ ਇਕ ਮੰਗ ਵੀ ਪੂਰੀ ਨਹੀਂ ਕੀਤੀ। ਇਸ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੁਲਾਜ਼ਮ ਫਰੰਟ ਵਲੋਂ ਹੋਣ ਜਾ ਰਹੀ ਚੰਡੀਗੜ੍ਹ ਰੈਲੀ ’ਚ ਪ.ਸ.ਸ.ਫ. 1680, 22 ਬੀ. ਦੇ ਝੰਡੇ ਹੇਠ ਜ਼ਿਲ੍ਹਾ ਤਰਨ ਤਾਰਨ ਤੋਂ ਬਹੁਤ ਵੱਡੀ ਗਿਣਤੀ ਸ਼ਾਮਿਲ ਹੋਣਗੇ। ਇਸ ਮੌਕੇ ਸੂਬਾ ਸਿੰਘ, ਗੁਰਦੀਪ ਸਿੰਘ, ਮਹਿੰਦਰ ਸਿੰਘ, , ਸੁਰਿੰਦਰ ਸਿੰਘ, ਜੀਵਨ ਸਿੰਘ, ਹਰਜਿੰਦਰ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ, ਜਤਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਸੇਵਾ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ, ਆਸਾ ਸਿੰਘ, ਹਰਜੀਤ ਸਿੰਘ, ਰਾਮ ਸਿੰਘ, ਪ੍ਰਧਾਨ ਸਤਨਾਮ ਸਿੰਘ, ਸੈਕਟਰੀ ਨਵਦੀਪ ਸਿੰਘ, ਤਰਸੇਮ ਸਿੰਘ, ਹਰਸ਼ਰਨ ਸਿੰਘ, ਗੁਰਚਰਨ ਸਿੰਘ, ਕਾਰਜ ਸਿੰਘ ਆਦਿ ਆਗੂ ਹਾਜ਼ਰ ਸਨ।