ਮਮਤਾ ਨਿਕੇਤਨ ਸਕੂਲ ਦੇ ਬਾਸਕਟਬਾਲ ਖੇਡ ਮੁਕਾਬਲਿਆਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)– ਮਮਤਾ ਨਿਕੇਤਨ ਤਰਨ ਤਾਰਨ ਦੇ ਵਿਦਿਆਰਥੀਆਂ ਨੇ 70ਵੀਂਆਂ ਜੋਨਲ ਬਾਸਕਟਬਾਲ ਖੇਡ ਮੁਕਾਬਲੇ ਜੋ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੰਡਿਆਲਾ ਵਿਖੇ ਕਰਵਾਏ ਗਏ, ’ਚ ਵਧ-ਚੜ੍ਹ ਕੇ ਭਾਗ ਲਿਆ ਅਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਭਾਵਨਾ, ਖੇਡ ਜਜ਼ਬੇ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਤਰਨ ਤਾਰਨ, 5 ਅਗਸਤ (ਪਰਮਜੀਤ ਜੋਸ਼ੀ)– ਮਮਤਾ ਨਿਕੇਤਨ ਤਰਨ ਤਾਰਨ ਦੇ ਵਿਦਿਆਰਥੀਆਂ ਨੇ 70ਵੀਂਆਂ ਜੋਨਲ ਬਾਸਕਟਬਾਲ ਖੇਡ ਮੁਕਾਬਲੇ ਜੋ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਜੰਡਿਆਲਾ ਵਿਖੇ ਕਰਵਾਏ ਗਏ, ’ਚ ਵਧ-ਚੜ੍ਹ ਕੇ ਭਾਗ ਲਿਆ ਅਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਭਾਵਨਾ, ਖੇਡ ਜਜ਼ਬੇ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮਿਹਨਤ, ਲਗਨ, ਪ੍ਰਿੰਸੀਪਲ ਮੈਡਮ ਅਤੇ ਕੋਚ ਦੀ ਯੋਗ ਅਗਵਾਈ ਸਦਕਾ ਇਹ ਸ਼ਾਨਦਾਰ ਪ੍ਰਾਪਤੀ ਸੰਭਵ ਹੋਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ ਨੇ ਜੇਤੂ ਟੀਮ, ਕੋਚ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਮਮਤਾ ਨਿਕੇਤਨ ਦੇ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਜਿੱਤਾਂ ਹਾਸਿਲ ਕਰ ਰਹੇ ਹਨ ਜੋ ਕਿ ਸਭ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਅੱਗੇ ਵਧਣ ਦੀ ਪ੍ਰੇਰਣਾ ਪੈਦਾ ਕਰਦੇ ਹਨ ।