05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਭਾਜਪਾ ਸੰਗਠਨ ਮਹਾਂ ਮੰਤਰੀ ਸ੍ਰੀਨਿਵਾਸਲੂ ਨੇ ਮਨਜੀਤ ਸਿੰਘ ਮੰਨਾ ਨੂੰ ਕੀਤਾ ਸਨਮਾਨਿਤ

ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਭਾਜਪਾ ਦਾ ਸੂਬਾ ਸੈਕਟਰੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਪੰਜਾਬ ਭਾਜਪਾ ਦੇ ਸੰਗਠਨ ਮਹਾਂ ਮੰਤਰੀ ਸ੍ਰੀ ਨਿਵਾਸਲੂ ਵਲੋਂ ਉਚੇਚੇ ਤੌਰ ’ਤੇ ਇੱਥੇ ਪਹੁੰਚ ਕੇ ਮੰਨਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 06-08-2026
ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਭਾਜਪਾ ਦਾ ਸੂਬਾ ਸੈਕਟਰੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਪੰਜਾਬ ਭਾਜਪਾ ਦੇ ਸੰਗਠਨ ਮਹਾਂ ਮੰਤਰੀ ਸ੍ਰੀ ਨਿਵਾਸਲੂ ਵਲੋਂ ਉਚੇਚੇ ਤੌਰ ’ਤੇ ਇੱਥੇ ਪਹੁੰਚ ਕੇ ਮੰਨਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਨਿਵਾਸਲੂ ਨੇ ਕਿਹਾ ਕਿ ਮਨਜੀਤ ਸਿੰਘ ਮੰਨਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਪਾਰਟੀ ਹਾਈਕਮਾਨ ਬਹੁਤ ਖੁਸ਼ ਹੈ, ਜਿਸਨੂੰ ਦੇਖਦੇ ਹੋਏ ਪਾਰਟੀ ਨੇ ਮੰਨਾ ਨੂੰ ਪੰਜਾਬ ਦੀ ਵੱਡੀ ਜਿੰਮੇਵਾਰੀ ਸੌਂਪੀ ਹੈ। ਸ੍ਰੀ ਨਿਵਾਸਲੂ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ’ਤੇ ਭਾਜਪਾ ਵਲੋਂ ਪਹਿਲੀ ਵਾਰ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਮਨਜੀਤ ਸਿੰਘ ਵਲੋਂ ਤਿਆਰੀਆਂ ਆਰੰਭੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿਚ ਕੇਂਦਰ ਅਤੇ ਪੰਜਾਬ ਵਿਚੋਂ ਵੱਡੇ ਵੱਡੇ ਲੀਡਰ ਆਉਣਗੇ। ਇਸ ਮੌਕੇ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਸੰਗਠਨ ਮੰਤਰੀ ਸ੍ਰੀ ਨਿਵਾਸਲੂ ਦੇ ਜੋ ਉਚੇਚੇ ਤੌਰ ’ਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਪਹੁੰਚੇ ਹਨ। ਇਸ ਮੌਕੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਲ, ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸ਼ਸੀਲ ਕਪੂਰ, ਸਰਬਜੀਤ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਸਰਬਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਬਿਕਰਮਜੀਤ ਸਿੰਘ ਨਿਰੰਜਨਪੁਰ, ਪਿੰਦਰ ਦੋਲੋਨੰਗਲ ਨੰਗਲ, ਰਵੀ ਟਪਿਆਲਾ, ਜੱਸ ਭੋਰਸ਼ੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਸਮੇਤ ਭਾਜਪਾ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਲਾਈਪੁਰ ਦੀ ਅਗਵਾਈ ਹੇਠ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਕਾਨਫਰੰਸ ਸੰਬੰਧੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਨੇ ਟੂਰਨਾਮੈਂਟ ’ਚ ਮੱਲਾਂ ਮਾਰੀਆਂ
Ad Position 24
No active advertisement