05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਲਾਈਪੁਰ ਦੀ ਅਗਵਾਈ ਹੇਠ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਕਾਨਫਰੰਸ ਸੰਬੰਧੀ ਮੀਟਿੰਗ

ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ’ਤੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਅਤੇ ਸਰਪੰਚ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਤੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਬਹੁਤ ਵੱਡੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜੋ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ।

Ad Position 21
No active advertisement
ਅਜੀਤ ਡੈਸਕ 06-08-2026
ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ’ਤੇ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਅਤੇ ਸਰਪੰਚ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਤੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਬਹੁਤ ਵੱਡੀ ਕਾਨਫਰੰਸ ਕਰਵਾਈ ਜਾ ਰਹੀ ਹੈ, ਜੋ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ 2027 ਦੀਆਂ ਚੋਣਾਂ ਦਾ ਮੁੱਢ ਬੰਨੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵਧ ਚੜ੍ਹ ਕੇ ਆਪੋ ਆਪਣੇ ਸਾਧਨਾਂ ਰਾਹੀਂ ਕਾਨਫਰੰਸ ਵਿਚ ਪਹੁੰਚਣ। ਇਸ ਮੌਕੇ ਸਾਬਕਾ ਚੇਅ. ਸਤਨਾਮ ਸਿੰਘ ਬਿੱਟੂ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ, ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਕਾਂਗਰਸ ਅੰਮ੍ਰਿਤਸਰ ਦਿਹਾਤੀ, ਸਰਪੰਚ ਗੁਰਮੁਖ ਸਿੰਘ ਸਰਲੀ, ਜਗਜੀਤ ਸਿੰਘ ਸੰਗਰਕੋਟ, ਅਨੋਖ ਸਿੰਘ ਰਾਮਪੁਰ, ਡਾ. ਸੁਖਜੀਤ ਸਿੰਘ ਨਾਗੋਕੇ, ਦਰਸ਼ਨ ਸਿੰਘ ਡੇਰਾ ਸੋਹਲ, ਨੌਬੀ ਗਿੱਲ, ਸਰਵਨ ਸਿੰਘ ਰਾਮਪੁਰ, ਸਤਨਾਮ ਸਿੰਘ ਰਾਮਪੁਰ, ਗੁਰਲਾਲ ਸਿੰਘ ਸੰਧੂ, ਪਰਮਜੀਤ ਸਿੰਘ ਭਲਾਈਪੁਰ, ਮੈਂਬਰ ਖਜਾਨ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਨਿਸ਼ਾਨ ਸਿੰਘ, ਮੈਂਬਰ ਅਮਰਜੀਤ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ ਰੋਈ ਵਾਲੇ, ਮਲੂਕ ਸਿੰਘ, ਕੁਲਬੀਰ ਸਿੰਘ, ਰੁਪਿੰਦਰ ਸਿੰਘ ਸਮੇਤ ਬਹੁਤ ਸਾਰੇ ਕਾਂਗਰਸੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੇ ਵਾਲੀਬਾਲ ਅੰਡਰ-17 ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਭਾਜਪਾ ਸੰਗਠਨ ਮਹਾਂ ਮੰਤਰੀ ਸ੍ਰੀਨਿਵਾਸਲੂ ਨੇ ਮਨਜੀਤ ਸਿੰਘ ਮੰਨਾ ਨੂੰ ਕੀਤਾ ਸਨਮਾਨਿਤ
Ad Position 24
No active advertisement