07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ

ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਭਾਜਪਾ ਦੇ ਸੈਕਟਰੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਰੱਖੜ ਪੁੰਨਿਆਂ ਮੌਕੇ ਕਾਨਫਰੰਸ ਕਰਵਾਉਣ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਭਾਜਪਾ ਦੇ ਸੈਕਟਰੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਮਨਜੀਤ ਸਿੰਘ ਮੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਪਹਿਲੀ ਵਾਰ ਰੱਖੜ ਪੁੰਨਿਆਂ ਮੌਕੇ ਕਾਨਫਰੰਸ ਕਰਵਾਉਣ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਆਪਣੇ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕੁਝ ਸੁਝਾਅ ਲਏ ਤੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਾਨਫਰੰਸ ਵਿਚ ਹੋਣ ਵਾਲਾ ਇਕੱਠ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹਣ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਡਿੰਪੀ ਮੀਆਂਵਿੰਡ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਪੁਰੇਵਾਲ, ਲਾਡੀ ਪੁਰੇਵਾਲ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ, ਡਿਪਟੀ ਬਦੇਸ਼ਾ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਹਰਭਜਨ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸੁਖ ਬਦੇਸ਼ਾ, ਰਵੀ ਬਦੇਸ਼ਾ, ਬਲਵਿੰਦਰ ਸਿੰਘ ਸੇਠ, ਗੁਲਜ਼ਾਰ ਸਿੰਘ, ਜਗਦੀਸ਼ ਸਿੰਘ, ਰਣਧੀਰ ਸਿੰਘ ਫਾਜ਼ਲਪੁਰ, ਜੱਜ ਬਦੇਸ਼ਾ, ਜੋਬਨਜੀਤ ਸਿੰਘ ਉੱਪਲ, ਪਾਲ ਸਿੰਘ, ਸਕੱਤਰ ਸਿੰਘ ਭਲਾਈਪੁਰ, ਲਵਜੀਤ ਸਿੰਘ ਖੋਜਕੀਪੁਰ, ਜਸ ਭੋਰਛੀ, ਕਪੂਰ ਸਿੰਘ ਰਾਮਪੁਰ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤੀ ਵਲੋਂ ਆਪਣੀ ਪ੍ਰੇਮਿਕਾ ਨਾਲ ਹਮਸਲਾਹ ਹੋ ਕੇ ਪਤਨੀ ਨਾਲ ਕੁੱਟਮਾਰ ਅਗਲੀ ਖ਼ਬਰ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕਰਨ ਤੋਂ ਖ਼ਫਾ ਪਰਿਵਾਰ ਨੇ ਲਾਸ਼ਾਂ ਝਬਾਲ ਚੌਕ ’ਚ ਰੱਖ ਕੇ ਲਗਾਇਆ ਧਰਨਾ ਡੀ.ਐਸ.ਪੀ. ਵਲੋਂ...
Ad Position 24
No active advertisement