06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਰਮਨਦੀਪ ਸਿੰਘ ਸੇਰੋਂ ਤੇ ਬਿੱਲਾ ਸੇਰੋਂ ਨੇ ਕੀਤੀ ਮੁਲਾਕਾਤ

ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਦਰਬਾਰਾ ਸਿੰਘ ਫੌਜੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਖਡੂਰ ਸਾਹਿਬ, 6 ਅਗਸਤ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਮੰਡਾਲਾ ਵਿਖੇ ਦਰਬਾਰਾ ਸਿੰਘ ਫੌਜੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਹੁਣ ਤੋਂ ਹੀ ਚੋਣਾਂ ਲਈ ਪੂਰੀ ਤਨਦੇਹੀ ਨਾਲ ਤਿਆਰੀ ਸ਼ੁਰੂ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਲੋਕ-ਪੱਖੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਵਰਕਰਾਂ ਨੂੰ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਹਰ ਪਰਿਵਾਰ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਪਲੇਟਫਾਰਮ ਰਾਹੀਂ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸਰਗਰਮ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਾਂਝੇ ਯਤਨਾਂ ਨਾਲ ਹੀ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਦੌਰਾਨ ਸਾਬਕਾ ਸਰਪੰਚ ਬਲਜਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਸਤਨਾਮ ਸਿੰਘ, ਤਲਬੀਰ ਸਿੰਘ, ਗੁਰਮੁਖ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ, ਸਵਿੰਦਰ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਲਵਪ੍ਰੀਤ ਸਿੰਘ, ਦਿਲਬਾਗ਼ ਸਿੰਘ, ਪ੍ਰਤਾਪ ਸਿੰਘ, ਸਰਵਨ ਸਿੰਘ, ਜਗਦੀਪ ਸਿੰਘ ਮਿੰਟੂ, ਤੇਜਿੰਦਰ ਸਿੰਘ ਪ੍ਰਿੰਸ, ਜੰਗਸ਼ੇਰ ਸਿੰਘ ਟੋਨੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੱਕੋ ਚਿਖਾ ’ਚ ਦੋ ਸਕੇ ਭਰਾਵਾਂ ਦਾ ਅੰਤਿਮ ਸੰਸਕਾਰ, ਹਰ ਅੱਖ ਹੋਈ ਨਮ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ... ਅਗਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਰੀਸਾਈਕਲ ਦਿਵਸ ਮਨਾਇਆ
Ad Position 24
No active advertisement