06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

70 ਵੀਆਂ ਜ਼ੋਨਲ ਖੇਡਾਂ ’ ਚ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੋਹਲਾ ਸਾਹਿਬ, 6 ਅਗਸਤ (ਬਲਵਿੰਦਰ ਸਿੰਘ)-ਇੱਥੋਂ ਥੋੜ੍ਹੀ ਦੂਰ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਕਾਹਲਵਾਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਂਆਂ ਜ਼ੋਨਲ ਖੇਡਾਂ, ਜੋ ਕਿ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ ਵਿਖੇ ਕਰਵਾਈਆਂ ਗਈਆਂ, ਵਿਚ ਭਾਗ ਲਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ (ਲੜਕੀਆਂ) ਅੰਡਰ 14 ਅਤੇ ਅੰਡਰ-17 ਨੇ ਜ਼ੋਨ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਵਾਲੀਬਾਲ ਦੀ (ਲੜਕਿਆਂ) ਦੀ ਅੰਡਰ-17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਅੰਡਰ-19 ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਚੋਹਲਾ ਸਾਹਿਬ, 6 ਅਗਸਤ (ਬਲਵਿੰਦਰ ਸਿੰਘ)-ਇੱਥੋਂ ਥੋੜ੍ਹੀ ਦੂਰ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਕਾਹਲਵਾਂ ਨੇ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਂਆਂ ਜ਼ੋਨਲ ਖੇਡਾਂ, ਜੋ ਕਿ ਗੁਰੂ ਅਰਜਨ ਦੇਵ ਕਾਲਜ ਚੋਹਲਾ ਸਾਹਿਬ ਵਿਖੇ ਕਰਵਾਈਆਂ ਗਈਆਂ, ਵਿਚ ਭਾਗ ਲਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ (ਲੜਕੀਆਂ) ਅੰਡਰ 14 ਅਤੇ ਅੰਡਰ-17 ਨੇ ਜ਼ੋਨ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਵਾਲੀਬਾਲ ਦੀ (ਲੜਕਿਆਂ) ਦੀ ਅੰਡਰ-17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਅੰਡਰ-19 ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕ੍ਰਿਕਟ ਦੀ ਟੀਮ ਦੇ ਅੰਡਰ-17 ਦੇ ਲੜਕੇ ਟਰਾਇਲ ਬੇਸ ’ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਸਾਰੇ ਬੱਚਿਆਂ ਦਾ ਸਕੂਲ ਪਹੁੰਚਣ ’ਤੇ ਐਮ.ਡੀ. ਅਮਰਜੀਤ ਸਿੰਘ ਪੰਨੂੰ, ਪ੍ਰਿੰਸੀਪਲ ਸੁਖਜਿੰਦਰ ਸਿੰਘ ਗਿੱਲ, ਵਾਈਸ ਪ੍ਰਿੰਸੀਪਲ ਗੁਰਪਿੰਦਰ ਕੌਰ ਚਾਹਲ ਅਤੇ ਸਾਰੇ ਸਟਾਫ਼ ਨੇ ਜ਼ੋਰਦਾਰ ਸਵਾਗਤ ਕੀਤਾ। ਪ੍ਰਿੰਸੀਪਲ ਸੁਖਜਿੰਦਰ ਸਿੰਘ ਗਿੱਲ ਨੇ ਇਨ੍ਹਾਂ ਦੀ ਜਿੱਤ ਦਾ ਸਿਹਰਾ ਕੋਚ ਪ੍ਰਦੀਪ ਸਿੰਘ ਅਤੇ ਸਰਵਣ ਸਿੰਘ ਸੰਧੂ ਦੇ ਸਿਰ ਬੰਨਦਿਆਂ ਬੱਚਿਆਂ ਵਲੋਂ ਕੀਤੀ ਗਈ ਜ਼ੋਰਦਾਰ ਮਿਹਨਤ ਦੀ ਵੀ ਪ੍ਰਸੰਸਾ ਕੀਤੀ ਗਈ। ਇਨ੍ਹਾਂ ਵਲੋਂ ਬੱਚਿਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਫ਼ਲ ਹੋਣ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ, ਤਾਂ ਕਿ ਅੱਗੇ ਜਾ ਕੇ ਬੱਚੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ) ਨੂੰ ਅੱਗੇ ਲਿਆਉਣ ਦਾ ਫ਼ੈਸਲਾ ਕੀਤਾ- ਭੂਰਾ ਅਗਲੀ ਖ਼ਬਰ ਵਾਲੀਬਾਲ ’ਚ ਖ਼ਾਲਸਾ ਸਕੂਲ ਦੀਆਂ ਟੀਮਾਂ ਰਹੀਆਂ ਜੇਤੂ
Ad Position 24
No active advertisement