06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ੋਨਲ ਖੇਡਾਂ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਜਿੱਤ

ਗੋਇੰਦਵਾਲ ਸਾਹਿਬ, 6 ਅਗਸਤ (ਸਕੱਤਰ ਸਿੰਘ ਅਟਵਾਲ)–ਖੇਡ ਸਮਾਗਮ ਦੀ ਯੋਜਨਾ ਅਤੇ ਪ੍ਰਬੰਧ ਜ਼ੋਨਲ ਕਨਵੀਨਰ ਕੁਲਦੀਪ ਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਗੋਇੰਦਵਾਲ ਸਾਹਿਬ, 6 ਅਗਸਤ (ਸਕੱਤਰ ਸਿੰਘ ਅਟਵਾਲ)–ਖੇਡ ਸਮਾਗਮ ਦੀ ਯੋਜਨਾ ਅਤੇ ਪ੍ਰਬੰਧ ਜ਼ੋਨਲ ਕਨਵੀਨਰ ਕੁਲਦੀਪ ਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰੋਗਰਾਮ ਸ: ਸ: ਸ: ਸ: ਫਤਿਆਬਾਦ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿਚੋਂ ਪਹਿਲਾ ਸਥਾਨ , ਅੰਡਰ -17 ਵਰਗ ਵਿਚੋਂ ਪਹਿਲਾ ਸਥਾਨ ਅਤੇ ਅੰਡਰ-19 ਵਰਗ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ‘ਤੇ ਸਕੂਲ ਦੀ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਨੇ ਖਿਡਾਰੀਆਂ ਨੂੰ ਤਹਿ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਕੋਚ ਦਵਿੰਦਰ ਸਿੰਘ ਦੀ ਸੁਚਿੰਤਤ ਮਾਰਗਦਰਸ਼ਨ ਦਾ ਪਰਿਣਾਮ ਹੈ। ਬਲਜੀਤ ਕੌਰ ਰੰਧਾਵਾ ਨੇ ਕਿਹਾ ਕਿ “ਖੇਡਾਂ ਸਿਰਫ ਮਨੋਰੰਜਨ ਨਹੀਂ, ਬਲਕਿ ਇਹ ਸਬਰ, ਅਨੁਸ਼ਾਸਨ ਅਤੇ ਸਹਿਯੋਗ ਦੀਆਂ ਕੁੰਜੀਆਂ ਹਨ। ਇਹ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਤਮਿਕ ਮਜ਼ਬੂਤੀ ਅਤੇ ਜੀਵਨ ਦੇ ਅਸਲੀ ਮੁੱਲ ਸਿੱਖਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵੇਸਟ ਮਟੀਰੀਅਲ ਤੋਂ ਸਿਰਜਣਾਤਮਕ ਵਸਤੂਆਂ ਬਣਾ ਕੇ ਵਿਦਿਆਰਥੀਆਂ ਨੇ ਵਿਖਾਈ ਪ੍ਰਤਿਭਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ... ਅਗਲੀ ਖ਼ਬਰ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ (ਵਾਰਿਸ ਪੰਜਾਬ) ਨੂੰ ਅੱਗੇ ਲਿਆਉਣ ਦਾ ਫ਼ੈਸਲਾ ਕੀਤਾ- ਭੂਰਾ
Ad Position 24
No active advertisement