ਵੇਸਟ ਮਟੀਰੀਅਲ ਤੋਂ ਸਿਰਜਣਾਤਮਕ ਵਸਤੂਆਂ ਬਣਾ ਕੇ ਵਿਦਿਆਰਥੀਆਂ ਨੇ ਵਿਖਾਈ ਪ੍ਰਤਿਭਾ
ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਬੱਚਿਆਂ ਨੂੰ ਕੀਤਾ ਪ੍ਰੇਰਿਤ
ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਸਿਰਮੌਰ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੇਸਟ ਮਟੀਰੀਅਲ ਐਕਟੀਵਿਟੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਬੇਕਾਰ ਸਮੱਗਰੀ ਦੀ ਸੁਚੱਜੀ ਵਰਤੋਂ ਕਰਦਿਆਂ ਆਪਣੀ ਕਲਪਨਾ ਸ਼ਕਤੀ ਅਤੇ ਰਚਨਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸੁੰਦਰ ਅਤੇ ਉਪਯੋਗੀ ਵਸਤੂਆਂ ਤਿਆਰ ਕੀਤੀਆਂ।
ਪੱਟੀ, 6 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਚਲਾਈ ਜਾ ਰਹੀ ਸਿਰਮੌਰ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੇਸਟ ਮਟੀਰੀਅਲ ਐਕਟੀਵਿਟੀ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਬੇਕਾਰ ਸਮੱਗਰੀ ਦੀ ਸੁਚੱਜੀ ਵਰਤੋਂ ਕਰਦਿਆਂ ਆਪਣੀ ਕਲਪਨਾ ਸ਼ਕਤੀ ਅਤੇ ਰਚਨਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਸੁੰਦਰ ਅਤੇ ਉਪਯੋਗੀ ਵਸਤੂਆਂ ਤਿਆਰ ਕੀਤੀਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਨਾਲ-ਨਾਲ ਰਚਨਾਤਮਕ ਸਿੱਖਿਆ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਦਾ ਆਧਾਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਨਵੀਨ ਸੋਚ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ । ਇਸ ਮੌਕੇ ਗਗਨਦੀਪ ਸਿੰਘ ਜੇ.ਈ., ਗੁਰਬਾਜ਼ ਸਿੰਘ ਠੇਕੇਦਾਰ, ਰਾਜਵਿੰਦਰ ਸਿੰਘ ਪੈਰੀ, ਪ੍ਰਿੰਸਪਾਲ ਸਿੰਘ ਧਾਰਮਿਕ ਅਧਿਆਪਕ, ਮਨਜੋਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਜਸਮੀਤ ਕੌਰ, ਮਨਪ੍ਰੀਤ ਕੌਰ, ਰਾਜ ਦੁਲਾਰੀ, ਬਲਜਿੰਦਰ ਸਿੰਘ ਬੈਂਕਾ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।