08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜੰਡਿਆਲਾ ਰੋਡ ਸੜਕ ਦੀ ਹਾਲਤ ਖਸਤਾ ਕਾਰਨ ਲੋਕ ਪ੍ਰੇਸ਼ਾਨ

ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)–—ਬਦਲਾਅ ਦੇ ਨਾਅਰੇ ਹੇਠ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਅਤੇ ਵਿਕਾਸ ਨਾਮ ਦੀ ਕੋਈ ਚੀਜ ਨਜ਼ਰ ਆ ਰਹੀ। ਜਿਸ ਦੀ ਤਾਜਾ ਮਿਸਾਲ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਮਿਲਦੀ ਹੀ ਜਿਨ੍ਹਾਂ ਦੀ ਹਾਲਤ ਬਹੁਤ ਹੀ ਖਸਤਾ ਹਾਲਤ ਹੋਈ ਪਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੜਕਾਂ ਵਿਚ ਪਏ ਟੋਇਆਂ ਵਿਚ ਲੋਕਾਂ ਦੇ ਵਾਹਨ ਵੱਜਣ ਕਾਰਨ ਜਿਥੇ ਲੋਕਾਂ ਦੇ ਸੱਟਾਂ ਲੱਗ ਜਾਂਦੀਆਂ ਹਨ ਅਤੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ ਪ੍ਰੰਤੂ ਸੰਬੰਧਿਤ ਪ੍ਰਸ਼ਾਸਨ ਇਸ ਸੰਬੰਧੀ ਬੇਖ਼ਬਰ ਨਜ਼ਰ ਆ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਪਰਮਜੀਤ ਜੋਸ਼ੀ)–—ਬਦਲਾਅ ਦੇ ਨਾਅਰੇ ਹੇਠ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ ਅਤੇ ਵਿਕਾਸ ਨਾਮ ਦੀ ਕੋਈ ਚੀਜ ਨਜ਼ਰ ਆ ਰਹੀ। ਜਿਸ ਦੀ ਤਾਜਾ ਮਿਸਾਲ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਮਿਲਦੀ ਹੀ ਜਿਨ੍ਹਾਂ ਦੀ ਹਾਲਤ ਬਹੁਤ ਹੀ ਖਸਤਾ ਹਾਲਤ ਹੋਈ ਪਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੜਕਾਂ ਵਿਚ ਪਏ ਟੋਇਆਂ ਵਿਚ ਲੋਕਾਂ ਦੇ ਵਾਹਨ ਵੱਜਣ ਕਾਰਨ ਜਿਥੇ ਲੋਕਾਂ ਦੇ ਸੱਟਾਂ ਲੱਗ ਜਾਂਦੀਆਂ ਹਨ ਅਤੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ ਪ੍ਰੰਤੂ ਸੰਬੰਧਿਤ ਪ੍ਰਸ਼ਾਸਨ ਇਸ ਸੰਬੰਧੀ ਬੇਖ਼ਬਰ ਨਜ਼ਰ ਆ ਰਿਹਾ ਹੈ। ਤਰਨ ਤਾਰਨ ਸ਼ਹਿਰ ਦੇ ਜੰਡਿਆਲਾ ਰੋਡ ਨੂੰ ਜਾਣ ਵਾਲੀ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਹੋਈ ਪਈ ਹੈ ਅਤੇ ਇਹ ਸੜਕ ਜਗ੍ਹਾ ਜਗ੍ਹਾ ਤੋਂ ਟੁੱਟੀ ਪਈ ਹੈ, ਜਿਸ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਸ਼ਹਿਰ ਨਿਵਾਸੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਸ਼ਹਿਰ ਦੇ ਮੁੱਖ ਮਾਰਗ ਜੰਡਿਆਲਾ ਰੋਡ ਜਿਥੇ ਭਾਰੀ ਆਵਾਜਾਈ ਰਹਿੰਦੀ ਹੈ ਜਗ੍ਹਾ ਜਗ੍ਹਾ ਤੋਂ ਟੁੱਟੀ ਪਈ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਸ਼ਹਿਰ ਨੂੰ ਬਾਈਪਾਸ ਨਾਲ ਜੋੜਦੀ ਹੈ, ਉਥੇ ਬੱਸ ਅੱਡੇ, ਦਾਣਾ ਮੰਡੀ ਨੂੰ ਜਾਂਦੀ ਹੈ, ਜਿਸ ਕਾਰਨ ਇਸ ਸੜਕ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਲੰਘਦੇ ਹਨ ਪ੍ਰੰਤੂ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਰੋਜਾਨਾਂ ਇਸ ਸੜਕ ਤੋਂ ਸੱਤਾਧਾਰੀ ਪਾਰਟੀ ਦੇ ਨੇਤਾ ਅਤੇ ਪ੍ਰਸ਼ਾਸਨ ਅਧਿਕਾਰੀ ਵੀ ਗੁਜਰਦੇ ਹਨ ਪ੍ਰੰਤੂ ਪਤਾ ਨਹੀਂ ਕਿਉ ਉਨ੍ਹਾਂ ਨੂੰ ਟੁੱਟੀ ਹੋਈ ਸੜਕ ਨਜ਼ਰ ਨਹੀਂ ਆਉਂਦੀ ਅਤੇ ਉਹ ਇਸ ਨੂੰ ਅੱਖੋ ਪਰੋਖੇ ਕਰਕੇ ਗੱਡੀਆਂ ਵਿਚ ਬੈਠ ਕੇ ਲੰਘ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਚੋਣਾਂ ਤੋਂ ਪਹਿਲਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਿਕਾਸ ਨੂੰ ਲੈ ਕੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਤਰਨ ਤਾਰਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਮੁਹੱਲਿਆਂ ਵਿਚ ਟੁੱਟੀਆਂ ਹੋਈਆਂ ਸੜਕਾਂ ਲੋਕਾਂ ਲਈ ਕਿਸੇ ਪ੍ਰੇਸ਼ਾਨੀ ਤੋਂ ਘੱਟ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਸ਼ਾਹ ਕੁਹਾੜਕਾ ਜ਼ਿਲ੍ਹਾ ਸੰਮਤੀ ਮੈਂਬਰ ਨਿਯੁਕਤ ਅਗਲੀ ਖ਼ਬਰ ਅਖੌਤੀ ਬਦਲਾਅ ਵਾਲੀ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਲੋਕ ਕਾਹਲੇ-ਹਰਮਿੰਦਰ ਸਿੰਘ ਗਿੱਲ
Ad Position 24