07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਕੂਲ ਆਫ਼ ਐਮੀਨੈਂਸ ਤਰਨ ਤਾਰਨ ਵਿਖੇ ਲਗਾਇਆ ਬਿਜ਼ਨਸ ਬਲਾਸਟਰ ਮੇਲਾ

ਤਰਨ ਤਾਰਨ, 7 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਬਿਜਨਸ ਬਲਾਸਟਰ ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮੇਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਜਿੰਦਰ ਕੌਰ ਵਲੋਂ ਅੱਜ ਸਕੂਲ ਆਫ ਐਮੀਨੈਂਸ ਤਰਨ ਤਾਰਨ ਲੜਕੇ ਵਿਖੇ ਲਗਾਏ ਗਏ ਬਿਜਨਸ ਬਲਾਸਟਰ ਮੇਲੇ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਉੱਦਮਤਾ ਅਤੇ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਬਿਜਨਸ ਬਲਾਸਟਰ ਯੋਜਨਾ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਮੇਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਜਿੰਦਰ ਕੌਰ ਵਲੋਂ ਅੱਜ ਸਕੂਲ ਆਫ ਐਮੀਨੈਂਸ ਤਰਨ ਤਾਰਨ ਲੜਕੇ ਵਿਖੇ ਲਗਾਏ ਗਏ ਬਿਜਨਸ ਬਲਾਸਟਰ ਮੇਲੇ ਦਾ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਵਿਦਿਆਰਥੀਆਂ ਵਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਨੇ ਕਿਹਾ ਕਿ ਬਿਜਨਸ ਬਲਾਸਟਰ ਸਕੀਮ ਰਾਹੀਂ ਵਿਦਿਆਰਥੀ ਛੋਟੀ ਉਮਰ ਤੋਂ ਹੀ ਕਾਰੋਬਾਰੀ ਹੁਨਰ ਸਿੱਖਣਗੇ ਅਤੇ ਭਵਿੱਖ ਵਿਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਸਮਾਜ ਦੀ ਆਰਥਿਕਤਾ ਵਿਚ ਯੋਗਦਾਨ ਪਾਉਣਗੇ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬਿਜਨਸ ਬਲਾਸਟਰ ਸਕੀਮ ਲਈ ਜਾਰੀ ਕੀਤੀ ਗਈ 59,51,000 ਰੁਪਏ ਦੀ ਸੀਡ ਮਨੀ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਕਰਦਿਆਂ ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਮੇਲੇ ਲਗਾ ਕੇ ਆਪਣੇ ਕਾਰੋਬਾਰੀ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ 27 ਤੋਂ 29 ਜੁਲਾਈ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੀਤਾਂਜਲੀ ਦੀ ਅਗਵਾਈ ਹੇਠ ਰਾਜ ਪੱਧਰੀ ਬਿਜਨਸ ਬਲਾਸਟਰ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤਰਨ ਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਮਾਸਟਰ ਟ੍ਰੇਨਰਾਂ ਨੇ ਭਾਗ ਲਿਆ। ਇਸੇ ਲੜੀ ਤਹਿਤ 6 ਅਤੇ 7 ਅਗਸਤ ਨੂੰ ਬਲਾਕ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਵਿਚ 11ਵੀਂ ਅਤੇ 12ਵੀਂ ਜਮਾਤ ਨੂੰ ਉੱਦਮਤਾ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬਿਜਨਸ ਬਲਾਸਟਰ ਪ੍ਰਿੰਸੀਪਲ ਗੀਤਾਂਜਲੀ ਤੋਂ ਇਲਾਵਾ ਮਾਸਟਰ ਟਰੇਨਰ ਹਰਪ੍ਰੀਤ ਸਿੰਘ, ਸਕੂਲ ਇੰਚਾਰਜ ਪ੍ਰਿੰਸੀਪਲ ਗੁਰਸੇਵਕ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਜਥੇਦਾਰ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਕੱਲ੍ਹ ਨੂੰ ਪਿੰਡ ਦਾਸੂਵਾਲ ਵਿਖੇ- ਮਾਸਟਰ ਬਲਦ...
Ad Position 24