09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਅਮਰਦਾਸ ਸੀ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੀਆਂਵਿੰਡ, 8 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਮਨਾਉਣ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਮੀਆਂਵਿੰਡ, 8 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਮਨਾਉਣ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਨੇ ਸੁੰਦਰ ਪੰਜਾਬੀ ਪਹਿਰਾਵੇ ਵਿਚ ਗਿੱਧਾ, ਲੋਕ ਗੀਤ ਅਤੇ ਹੋਰ ਸਭਿਆਚਾਰਕ ਪੇਸ਼ਕਾਰੀ ਰਾਹੀਂ ਸਭ ਦਾ ਮਨ ਮੋਹ ਲਿਆ। ਇਸ ਮੌਕੇ ਤੀਜ ਨਾਲ ਸੰਬੰਧਿਤ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣਾਇਆ ਅਤੇ ਬੋਲੀਆਂ ਸੁਹਾਗ ਆਦਿ ਦੇ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਅਵੱਲ ਆਉਣ ਵਾਲੇ ਮਾਪਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਵਿਰਸੇ ਅਤੇ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਸਹਾਇਕ ਹੁੰਦੇ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਵੱਧ ਤੋਂ ਵੱਧ ਹਿੱਸਾ ਲੈਣ ਬਾਰੇ ਕਿਹਾ। ਇਸ ਮੌਕੇ ਸਕੂਲ ਸਟਾਫ਼ ਵਲੋਂ ਪ੍ਰਿੰਸੀਪਲ ਜਗਪ੍ਰੀਤ ਕੌਰ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਅਦਾਲਤਾਂ ’ਚ ਅੰਗਰੇਜ਼ੀ ਦੀ ਬਜਾਏ ਪੰਜਾਬੀ ਭਾਸ਼ਾ ਲਾਗੂ ਕਰੇ - ਚੁਤਾਲਾ ਅਗਲੀ ਖ਼ਬਰ ਮੰਤਰੀ ਸ੍ਰੀਨਿਵਾਸਲੂ ਦੀ ਮਿਹਨਤ ਸਦਕਾ ਪੰਜਾਬ ’ਚ ਭਾਜਪਾ ਦੀ ਪਕੜ ਹੋਈ ਮਜ਼ਬੂਤ—ਡਾ. ਰਤੇਸ਼ ਚੋਪੜਾ
Ad Position 24