08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਤਿੰਨ ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 8 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਤਿੰਨੇ ਦਿਨ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 09-08-2026
ਪੱਟੀ, 8 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਤਿੰਨੇ ਦਿਨ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਪਹਿਲੇ ਦਿਨ ਛੋਟੇ ਬੱਚੇ ਬਹੁਤ ਸੁੰਦਰ ਪੰਜਾਬੀ ਪਹਿਰਾਵੇ ਵਿਚ ਆਏ ਅਤੇ ਗਿੱਧਾ ਭੰਗੜਾ ਪੇਸ਼ ਕੀਤਾ। ਦੂਜੇ ਦਿਨ ਜਮਾਤ ਪਹਿਲੀ ਤੋਂ ਨੌਵੀਂ ਤੱਕ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਪੰਜਾਬ ਦੀ ਅਮੀਰ ਵਿਰਾਸਤ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਤੀਜੇ ਦਿਨ ਮਾਵਾਂ ਅਤੇ ਭੈਣਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।ਵਿਦਿਆਰਥਣਾਂ ਵਲੋਂ ਗਿੱਧਾ, ਪੰਜਾਬੀ ਲੋਕ-ਗੀਤ ਅਤੇ ਬੋਲੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰੀਨ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਤੀਆਂ ਨਾਲ ਸਬੰਧਤ ਰਵਾਇਤੀ ਗਤੀਵਿਧੀਆਂ, ਮਹਿੰਦੀ ਅਤੇ ਹੋਰ ਸੱਭਿਆਚਾਰਕ ਰੰਗਾਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਸ ਮੌਕੇ ਮਾਪਿਆ ਦੀਆਂ ਅਲੱਗ- ਅਲੱਗ ਪ੍ਰਕਾਰ ਦੀਆਂ ਗੇਮਾਂ ਕਰਵਾਈਆ ਗਈਆ। ਮਤਾਵਾਂ ਵਲੋਂ ਇਨਾਂ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਪ੍ਰੋਗਰਾਮ ਨੂੰ ਹੋਰ ਵੀ ਵਧੀਆ ਬਣਾ ਦਿੱਤਾ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੈਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਿਚ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨ ਦਾ ਸੁਨੇਹਾ ਦਿੱਤਾ ਗਿਆ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਹੋਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ—ਡਾ. ਸੁਪ੍ਰਿਆ ਅਗਲੀ ਖ਼ਬਰ ਸੇਵਾ ਦੇਵੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ ਵਿਚ ਤੀਆਂ ਦਾ ਤਿਉਹਾਰ ਮਨਾਇਆ
Ad Position 24