ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ‘ਸਹੁੰ ਚੁੱਕ ਸਮਾਗਮ’ ਕਰਵਾਇਆ
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਬਾਪੂ ਤਰਸੇਮ ਸਿੰਘ ਆਪਣੇ ਟੀਮ ਸਮੇਤ ਤਰਨ ਤਾਰਨ ਦਫ਼ਤਰ ਪੁੱਜੇ, ਜਿਥੇ ਗੁਰਦੇਵ ਸਿੰਘ ਸੰਧੂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਜੁੜ ਰਹੇ ਹਨ।
ਤਰਨ ਤਾਰਨ, 8 ਅਗਸਤ (ਹਰਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਬਾਪੂ ਤਰਸੇਮ ਸਿੰਘ ਆਪਣੇ ਟੀਮ ਸਮੇਤ ਤਰਨ ਤਾਰਨ ਦਫ਼ਤਰ ਪੁੱਜੇ, ਜਿਥੇ ਗੁਰਦੇਵ ਸਿੰਘ ਸੰਧੂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨਾਲ ਵੱਡੀ ਗਿਣਤੀ ਵਿਚ ਨੌਜਵਾਨ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਨੌਜਵਾਨ ਬੇਰੁਜਗਾਰ ਤੇ ਨਸ਼ਿਆਂ ਦੀ ਦਲਦਲ ਵਿਚ ਫਸ ਰਹੇ ਹਨ ਅਤੇ ਆਏ ਦਿਨ ਪੰਜਾਬ ਵਿਚ ਕਤਲੋਗਾਰਦ ਹੋ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਰਿਹਾ ਸੀ, ਜੋ ਕਿ ਸਰਕਾਰ ਨੂੰ ਰਾਸ ਨਹੀਂ ਆਇਆ ਅਤੇ ਉਨ੍ਹਾਂ ਉਪਰ ਐੱਨ. ਐੱਸ. ਏ. ਲਗਾ ਕੇ ਡਿਬਰੂਗੜ ਜੇਲ੍ਹ ਵਿਚ ਬੰਦ ਕਰ ਦਿੱਤਾ ਅਤੇ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਦਲ ਵਾਰਸ ਪੰਜਾਬ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਹੁਣ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਕੇ ਅਕਾਲੀ ਦਲ ਵਾਰਸ ਪੰਜਾਬ ਨਾਲ ਜੁੜ ਰਹੇ ਹਨ। ਇਸ ਮੌਕੇ ਗੁਰਦੇਵ ਸਿੰਘ ਸੰਧੂ ਵਲੋਂ ਬਾਪੂ ਤਰਸੇਮ ਸਿੰਘ ਨਾਲ ਆਈ ਹੋਈ ਟੀਮ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਤਰਨਤਾਰਨ ਹਲਕੇ ਵਿਚ ਚੱਲ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ ਤੇ ਕਈ ਅਹਿਮ ਮੁੱਦਿਆਂ ’ਤੇ ਉਨ੍ਹਾਂ ਨਾਲ ਵਿਚਾਰ ਚਰਚਾ ਕੀਤੀ ਗਈ।