08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬਾਬਾ ਬਕਾਲਾ ਜੋੜ ਮੇਲੇ ’ਤੇ ਕਾਂਗਰਸ ਦੀ ਕਾਨਫ਼ਰੰਸ ਸੰਬੰਧੀ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਮੀਟਿੰਗ

ਖਡੂਰ ਸਾਹਿਬ, 8 ਅਗਸਤ(ਰਸ਼ਪਾਲ ਸਿੰਘ ਕੁਲਾਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਕਰਵਾਈ ਜਾ ਰਹੀ ਕਾਨਫਰੰਸ ਦੇ ਇਕੱਠ ਨੂੰ ਯਾਦਗਾਰੀ ਬਣਾਉਣ ਲਈ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਹਲਕਾ ਬਾਬਾ ਬਕਾਲਾ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਪਿੰਡ ਜਾਤੀਉਮਰਾ ਵਿਖੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਖਡੂਰ ਸਾਹਿਬ, 8 ਅਗਸਤ(ਰਸ਼ਪਾਲ ਸਿੰਘ ਕੁਲਾਰ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਮੌਕੇ ਕਰਵਾਈ ਜਾ ਰਹੀ ਕਾਨਫਰੰਸ ਦੇ ਇਕੱਠ ਨੂੰ ਯਾਦਗਾਰੀ ਬਣਾਉਣ ਲਈ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਹਲਕਾ ਬਾਬਾ ਬਕਾਲਾ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਪਿੰਡ ਜਾਤੀਉਮਰਾ ਵਿਖੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਭਾਰੀ ਇਕੱਠ ਕਰਕੇ ਮੀਟਿੰਗ ਕੀਤੀ ਗਈ। ਇਸ ਮੌਕੇ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਦੀ 2027 ਵਿਚ ਸਰਕਾਰ ਬਣਾਉਣ ਲਈ ਰਿਕਾਰਡ ਤੋੜ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿਚ ਹਾਈ ਕਮਾਂਡ ਦੇ ਆਗੂ ਵੀ ਪਹੁੰਚ ਰਹੇ ਹਨ। ਇਸ ਮੌਕੇ ਹਰਿੰਦਰ ਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਜਸਪਾਲ ਸਿੰਘ ਸਾਬਕਾ ਸਰਪੰਚ ਜਾਤੀਉਮਰਾ, ਗੁਰਬਚਨ ਸਿੰਘ ਸਾਬਕਾ ਸਰਪੰਚ, ਪ੍ਰਤਾਪ ਸਿੰਘ ਮੈਂਬਰ, ਸੁਖਵੰਤ ਸਿੰਘ ਮੈਂਬਰ, ਸਵਿੰਦਰ ਸਿੰਘ, ਜਸਬੀਰ ਸਿੰਘ, ਦਲਬੀਰ ਸਿੰਘ, ਸੁੱਚਾ ਸਿੰਘ ਡੇਰੇਵਾਲੇ, ਹਰਜਿੰਦਰ ਸਿੰਘ ਡੇਰੇਵਾਲੇ, ਹਰਭਜਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਟੀ ’ਚ 72 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਦੀਆਂ ਤਿਆਰੀਆਂ ਸ਼ੁਰੂ - ਪ੍ਰਧਾਨ ਸੰਦੀਪ ਚੌਪੜਾ
Ad Position 24