ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਇਆ
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਮਾਂ–ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.
ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)–ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵਲੋਂ ਮਾਂ–ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਮਾਣੋਚਾਲ੍ਹ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਸੰਤੂ ਪੁੱਤਰ ਸਰਬਜੀਤ ਸਿੰਘ ਉਰਫ਼ ਛੱਬਾ ਵਾਸੀ ਮਾਣੋਚਾਲ੍ਹ ਕਲਾਂ ਨੇ ਆਪਣੀ ਮਾਤਾ ਰਣਜੀਤ ਕੌਰ ਉਰਫ਼ ਰਾਣੋ ਪਤਨੀ ਸਰਬਜੀਤ ਸਿੰਘ ਉਰਫ਼ ਛੱਬਾ ਵਾਸੀ ਮਾਣੋਚਾਲ੍ਹ ਕਲਾਂ ਨਾਲ ਹਮਸਲਾਹ ਹੋ ਕੇ ਉਸ ਦੀ ਨਾਬਾਲਗ ਲੜਕੀ (17) ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਵਰਗਲਾ ਕੇ ਲੈ ਗਿਆ। ਇਸ ਸੰਬੰਧੀ ਥਾਣਾ ਸਦਰ ਵਿਖੇ ਉਪਰੋਕਤ ਮਾਂ ਪੁੱਤ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।