10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਮਹਿਲਾ ਰਾਖਵਾਂਕਰਨ ਸੰਬੰਧੀ ਸ਼ੋ੍ਮਣੀ ਅਕਾਲੀ ਦਲ (ਬ) ਦਾ ਸਟੈਂਡ ਸ਼ਲਾਘਾਯੋਗ- ਔਲਖ

ਤਰਨ ਤਾਰਨ ਸਾਹਿਬ, 9 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪਾਰਟੀ ਦੇ ਉਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਵਿਚ ਪਾਰਟੀ ਨੇ ਮੰਗ ਕੀਤੀ ਹੈ ਕਿ ਦੇਸ਼ ਵਿਚ ਮਹਿਲਾ ਰਾਖਵਾਕਰਨ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸ਼ੋ੍ਮਣੀ ਅਕਾਲੀ ਦਲ ਹਮੇਸ਼ਾਂ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਾ ਹੈ, ਜਿਨ੍ਹਾਂ ਨੇ ਸਾਨੂੰ ਮਹਿਲਾਵਾ ਦੇ ਸਨਮਾਨ ਅਤੇ ਬਰਾਬਰੀ ਦਾ ਉਪਦੇਸ਼ ਦਿੱਤਾ ਹੈ।

Ad Position 21
No active advertisement
ਕੁਲਦੀਪ ਸਿੰਘ ਔਲਖ 10-08-2026
ਤਰਨ ਤਾਰਨ ਸਾਹਿਬ, 9 ਅਗਸਤ (ਹਰਿੰਦਰ ਸਿੰਘ)- ਸ਼ੋ੍ਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਪਾਰਟੀ ਦੇ ਉਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਵਿਚ ਪਾਰਟੀ ਨੇ ਮੰਗ ਕੀਤੀ ਹੈ ਕਿ ਦੇਸ਼ ਵਿਚ ਮਹਿਲਾ ਰਾਖਵਾਕਰਨ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸ਼ੋ੍ਮਣੀ ਅਕਾਲੀ ਦਲ ਹਮੇਸ਼ਾਂ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਾ ਹੈ, ਜਿਨ੍ਹਾਂ ਨੇ ਸਾਨੂੰ ਮਹਿਲਾਵਾ ਦੇ ਸਨਮਾਨ ਅਤੇ ਬਰਾਬਰੀ ਦਾ ਉਪਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਹਾਊਸ ਵਿਚ ਮਹਿਲਾਵਾਂ ਲਈ ਰਾਖਵਾਂਕਰਨ ਦਾ ਪ੍ਰਬੰਧ ਕਰਕੇ ਵੱਖਰੀ ਮਿਸਾਲ ਪੈਦਾ ਕਰ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸੰਸਦ ਦੇ ਸਾਹਮਣੇ ਮੌਜੂਦ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ ਸ਼ੋ੍ਮਣੀ ਅਕਾਲੀ ਦਲ ਨੇ ਨਿਰਪੱਖ ਅਤੇ ਸਮਾਨਤਾ ਅਧਾਰਤ ਹੱਦਬੰਦੀ ਦੀ ਵੀ ਮੰਗ ਕੀਤੀ ਹੈ, ਜੋ ਸਾਰੇ ਸੂਬਿਆਂ ਨੂੰ ਬਰਾਬਰ ਦੀ ਨੁੰਮਾਇੰਦਗੀ ਯਕੀਨੀ ਬਣਾਏ । ਉਨ੍ਹਾਂ ਨੇ ਕਿਹਾ ਕਿ ਸ਼ੋੋ੍ਮਣੀ ਅਕਾਲੀ ਦਲ ਕੇਦਰ ਸਰਕਾਰ ਵਲੋਂ ਸਦਨ ਵਿਚਾਰ ਰੱਖੇ ਗਏ ਸਾਰੇ ਸੂਬਿਆਂ ਦੀਆਂ ਸੀਟਾਂ ਵਿਚ ਇਕਸਾਰ 50 ਫ਼ੀਸਦੀ ਦੇ ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਗਿਆ ਹੈ । ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੋਵੇਂ ਲਾਗੂ ਕਰੇ।
Ad Position 22
No active advertisement
ਪਿਛਲੀ ਖ਼ਬਰ ਖਡੂਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਾਵਣ ਮਹੀਨੇ ਮੌਕੇ ਝੰਡੇ ਦੀ ਸ਼ੋਭਾ ਯਾਤਰਾ 12 ਨੂੰ 13 ਅਗਸਤ ਨੂੰ ਮਹਾਂਮਾਈ ਦਾ ਝੰਡਾ ਲੈ ਕੇ ਮਾਂ ਚਿੰਤਪੁਰਨੀ ਦਰਬਾਰ ਨੂ...
Ad Position 24