09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ

ਗੋਇੰਦਵਾਲ ਸਾਹਿਬ, 9 ਅਗਸਤ (ਸਕੱਤਰ ਸਿੰਘ ਅਟਵਾਲ)-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਪਦਮਸ੍ਰੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ ਕੀਤਾ। ਇਸ ਮੌਕੇ 50 ਕਿਸਮਾਂ ਦੇ ਕੁੱਲ 670 ਬੂਟੇ ਲਗਾਏ ਗਏ, ਜਿਨ੍ਹਾਂ ਵਿਚ ਫਲਦਾਰ, ਫੁੱਲਦਾਰ, ਛਾਂਦਾਰ ਤੇ ਔਸ਼ਧੀ ਗੁਣਾਂ ਵਾਲੇ ਬੂਟੇ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 10-08-2026
ਗੋਇੰਦਵਾਲ ਸਾਹਿਬ, 9 ਅਗਸਤ (ਸਕੱਤਰ ਸਿੰਘ ਅਟਵਾਲ)-ਵਾਤਾਵਰਨ ਦੀ ਸੰਭਾਲ ਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਪਦਮਸ੍ਰੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ ਕੀਤਾ। ਇਸ ਮੌਕੇ 50 ਕਿਸਮਾਂ ਦੇ ਕੁੱਲ 670 ਬੂਟੇ ਲਗਾਏ ਗਏ, ਜਿਨ੍ਹਾਂ ਵਿਚ ਫਲਦਾਰ, ਫੁੱਲਦਾਰ, ਛਾਂਦਾਰ ਤੇ ਔਸ਼ਧੀ ਗੁਣਾਂ ਵਾਲੇ ਬੂਟੇ ਸ਼ਾਮਿਲ ਹਨ। ਇਸ ਵਿਸ਼ੇਸ਼ ਉਪਰਾਲੇ ਵਿਚ ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ, ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਖੇਤੀਬਾੜੀ ਵਿਭਾਗ ਦੇ ਡਾ. ਯਾਦਵਿੰਦਰ ਸਿੰਘ, ਜੇਲ੍ਹ ਸਟਾਫ਼ ਦੇ ਜਤਿੰਦਰਪਾਲ ਸਿੰਘ, ਗੁਰਜੰਟ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਕਾਰ ਸੇਵਾ ਖਡੂਰ ਸਾਹਿਬ ਵਲੋਂ ਬਾਬਾ ਕੁਲਦੀਪ ਸਿੰਘ ਆਪਣੀ ਟੀਮ ਸਮੇਤ ਜੰਗਲ ਦੀ ਸਥਾਪਨਾ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਬੂਟੇ ਲਗਾਉਣ ਦੇ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਮਨੁੱਖਤਾ ਲਈ ਕੁਦਰਤ ਦਾ ਅਨਮੋਲ ਤੋਹਫ਼ਾ ਹਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਵਾਤਾਵਰਨ ਦੀ ਸੰਭਾਲ ਹਰ ਵਿਅਕਤੀ ਦਾ ਫ਼ਰਜ਼ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਸੱਦਾ ਦਿੱਤਾ। ਇਸ ਜੰਗਲ ਦੀ ਸਥਾਪਨਾ ਵਿਚ ਡਾ. ਯਾਦਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਵਲੋ ਬੂਟਿਆਂ ਦੀ ਚੋਣ, ਯੋਜਨਾਬੰਦੀ ਅਤੇ ਜੰਗਲ ਦੀ ਵਿਗਿਆਨਕ ਢੰਗ ਨਾਲ ਸਥਾਪਨਾ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ - ਪ੍ਰਧਾਨ ਗੁਰਵਿੰਦਰ ਸਿੰਘ ਅਗਲੀ ਖ਼ਬਰ ਵਿਅਕਤੀ ਵਲੋਂ ਮੰਗਵੀਂ ਗੱਡੀ ਮਾਲਕ ਨੂੰ ਨਾ ਮੋੜਨ ’ਤੇ ਮਾਮਲਾ ਦਰਜ
Ad Position 24