09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕ ਲਾਲਪੁਰਾ ਨੇ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ - ਪ੍ਰਧਾਨ ਗੁਰਵਿੰਦਰ ਸਿੰਘ

ਖਡੂਰ ਸਾਹਿਬ, 9 ਅਗਸਤ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਦੋ ਹਜਾਰ ਫੁੱਟ ਲੋਹੇ ਦਾ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ । ਜਿਸ ਦਾ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਪ੍ਰਾਪਤ ਹੋਵੇਗਾ।

Ad Position 21
No active advertisement
ਦਾਣਾ ਮੰਡੀ ਖਡੂਰ ਸਾਹਿਬ ਵਿਖੇ ਚੱਲ ਰਹੇ ਸ਼ੈੱਡ ਦੇ ਨਿਰਮਾਣ ਕਾਰਜਾ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦੇ ਹੋਏ ਨਾਲ ਹੋਰ। ਤਸਵੀਰ–ਕੁਲਾਰ 10-08-2026
ਖਡੂਰ ਸਾਹਿਬ, 9 ਅਗਸਤ (ਰਸ਼ਪਾਲ ਸਿੰਘ ਕੁਲਾਰ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਦੋ ਹਜਾਰ ਫੁੱਟ ਲੋਹੇ ਦਾ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ । ਜਿਸ ਦਾ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਪ੍ਰਾਪਤ ਹੋਵੇਗਾ। ਜਾਣਕਾਰੀ ਦਿੰਦੇ ਹੋਏ ਖਡੂਰ ਸਾਹਿਬ ਦੇ ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਲੰਮੇ ਸਮੇ ਤੋਂ ਮੰਗ ਸੀ ਕਿ ਦਾਣਾ ਮੰਡੀ ਖਡੂਰ ਸਾਹਿਬ ਦਾ ਸੈਡ ਹੋਰ ਵੱਡਾ ਕੀਤਾ ਜਾਵੇ ਤਾਂ ਜੋ ਮੰਡੀ ਵਿਚ ਬਾਰਿਸ਼ ਦੇ ਦਿਨਾਂ ਦੌਰਾਨ ਫਸਲ ਬਰਬਾਦ ਨਾ ਹੋਵੇ, ਜਿਸ ਨੂੰ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਉਨ੍ਹਾਂ ਨੇ ਤਰੁੰਤ ਕਿਸਾਨਾਂ ਦੀ ਮੰਗ ਪੂਰੀ ਕਰਦੇ ਹੋਏ ਸ਼ੈੱਡ ਦਾ ਕੰਮ ਸੁਰੂ ਕਰਵਾ ਦਿੱਤਾ ਹੈ, ਜੋ ਝੋਨੇ ਦੀ ਫਸਲ ਮੰਡੀਆਂ ਵਿਚ ਆਉਣ ਤੱਕ ਬਣ ਕੇ ਕੰਪਲੀਟ ਹੋ ਜਾਵੇਗਾ, ਉਨ੍ਹਾਂ ਦੱਸਿਆ ਕਿ ਸੈਡ ਉਪਰ ਲੱਗਪਗ ਸਵਾ ਕਰੋੜ ਰੁਪਏ ਖਰਚ ਆਵੇਗਾ । ਇਸ ਮੌਕੇ ਮਲਕੀਤ ਸਿੰਘ ਬਾਜਾਰ ਪ੍ਰਧਾਨ ਖਡੂਰ ਸਾਹਿਬ, ਗੁਰਸਾਹਿਬ ਸਿੰਘ ਰਾਮਪੁਰੀਆ ਆੜ੍ਹਤੀਆ, ਪ੍ਰਤਾਪ ਸਿੰਘ ਸਰਪੰਚ ਖਡੂਰ ਸਾਹਿਬ, ਹਰਜੀਤ ਸਿੰਘ ਠੇਕੇਦਾਰ, ਮਾਣਾ ਮੈਂਬਰ ਪੰਚਾਇਤ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਟੀ ਹਲਕੇ ਦੇ ਸਭਰਾ ਪਿੰਡ ਤੋਂ ਕੱਟੜ ਅਕਾਲੀ ਚੰਬਲੀਆ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਸਾਬਕਾ ਵਿਧਾ... ਅਗਲੀ ਖ਼ਬਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ
Ad Position 24