09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੱਟੀ ਹਲਕੇ ਦੇ ਸਭਰਾ ਪਿੰਡ ਤੋਂ ਕੱਟੜ ਅਕਾਲੀ ਚੰਬਲੀਆ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤਾ ਸਵਾਗਤ

ਪੱਟੀ, 9 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਵਿਚ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋ ਰਹੀ ਹੈ ਕਿਉਂਕਿ ਦਿਨੋ ਦਿਨ ਕਾਂਗਰਸ ਪਾਰਟੀ ਦਾ ਕਾਫਲਾ ਵੱਧਦਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਡਾ.

Ad Position 21
No active advertisement
ਅਜੀਤ ਡੈਸਕ 10-08-2026
ਪੱਟੀ, 9 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਵਿਚ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋ ਰਹੀ ਹੈ ਕਿਉਂਕਿ ਦਿਨੋ ਦਿਨ ਕਾਂਗਰਸ ਪਾਰਟੀ ਦਾ ਕਾਫਲਾ ਵੱਧਦਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੱਟੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਡਾ.ਮਨਜੀਤ ਸਿੰਘ ਮਰਹਾਣਾ ਦੀ ਪ੍ਰੇਰਣਾ ਨਾਲ ਸਭਰਾ ਪਿੰਡ ਤੋ ਕੱਟੜ ਅਕਾਲੀ ਚੰਬਲੀਆ ਪਰਿਵਾਰ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਥੇਦਾਰ ਗੁਰਦੀਪ ਸਿੰਘ, ਸੀਤਲ ਸਿੰਘ, ਰਸ਼ਪਾਲ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ , ਦਿਲਬਾਗ ਸਿੰਘ, ਮਹਿੰਦਰ ਸਿੰਘ, ਰਾਜੂ, ਬਿੰਦਰ ਕੌਰ, ਜੋਗਿੰਦਰ ਸਿੰਘ ਫੌਜੀ, ਕਾਰਜ ਸਿੰਘ ਅਤੇ ਸੁਖਦੀਪ ਸਿੰਘ ਆਦਿ ਦੇ ਨਾਂਅ ਵਰਨਣਯੋਗ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਵਾਸਤੇ ਮਾਣ ਵਾਲੀ ਗੱਲ ਹੈ ਕਿ ਪੱਟੀ ਹਲਕੇ ਦੇ ਵੱਡੇ ਪਿੰਡ ਸਭਰਾ ਵਿਚ ਲੋਕਾਂ ਦਾ ਪਿਆਰ ਕਾਂਗਰਸ ਪਾਰਟੀ ਨੂੰ ਮਿਲ ਰਿਹਾ ਹੈ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੂਬੇ ਵਿਚ ਬਣ ਰਹੀ ਹੈ ਤੇ ਪੰਜਾਬ ਨੂੰ ਵਿਕਾਸ ਲੀਹਾਂ ’ਤੇ ਲੈ ਜਾਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਮੇਂ-ਸਮੇਂ ‘ਤੇ ਮਾਣ ਸਤਿਕਾਰ ਜਰੂਰ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਸਭਰਾ ਪਿੰਡ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਨਾਮ ਸਿੰਘ ਜੱਲੋਕੇ, ਸਾਬਕਾ ਸਰਪੰਚ ਰਣਬੀਰ ਸਿੰਘ ਭੋਲਾ, ਸਤਨਾਮ ਸਿੰਘ ਠੇਕੇਦਾਰ, ਮੰਗਲ ਸਿੰਘ, ਮੰਡਲ ਪ੍ਰਧਾਨ ਰਘਵੀਰ ਸਿੰਘ ਤੁੰਗ, ਜਸਬੀਰ ਸਿੰਘ ਜੋਤੀ ਸ਼ਾਹ, ਸਾਬਕਾ ਸਰਪੰਚ ਨਰਿੰਦਰ ਸਿੰਘ ਜੋਤੀ ਸ਼ਾਹ, ਸਾਬਕਾ ਸਰਪੰਚ ਬਲਰਾਜ ਸਿੰਘ ਭਗੂਪੁਰ, ਮਨਦੀਪ ਸਿੰਘ ਮੱਤਾ, ਸਾਬਕਾ ਸਰਪੰਚ ਸਤਬੀਰ ਸਿੰਘ ਰੰਮੀ, ਸਾਬਕਾ ਸਰਪੰਚ ਅਵਤਾਰ ਸਿੰਘ, ਗੁਰਤੇਜ ਸਿੰਘ, ਰਵੀ ਸ਼ੇਰ ਸਿੰਘ ਰਸੂਲਪੁਰ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਕੁਲਬੀਰ ਸਿੰਘ ਕੁੱਲਾ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕੈਂਪਸ ਦੇ ਵਿਦਿਆਰਥੀਆਂ ਨੇ ਸਿਖਲਾਈ ਕੈਂਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਸ਼ੈੱਡ ਦਾ ਕੰਮ ਸ਼ੁਰੂ ਕਰਵਾਇਆ - ਪ੍ਰਧਾਨ ਗੁਰਵਿੰਦਰ ਸਿੰਘ
Ad Position 24