ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਖਿਡਾਰੀਆਂ ਦਾ ਜ਼ੋਨ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਪੱਟੀ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਉੱਚ ਸਥਾਨ ਹਾਸਿਲ ਕਰਕੇ ਆਪਣੀ ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਮਾਣ ਦਿੱਤਾ।
ਪੱਟੀ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਉੱਚ ਸਥਾਨ ਹਾਸਿਲ ਕਰਕੇ ਆਪਣੀ ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਮਾਣ ਦਿੱਤਾ। ਇਸ ਸੰਬੰਧੀ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅ. ਡਾ. ਰਾਜੇਸ਼ ਭਾਰਦਵਾਜ ਨੇ ਦੱਸਿਆ ਕਿ ਖੋ-ਖੋ ਮੁਕਾਬਲਿਆਂ ਵਿਚ ਅੰਡਰ-17 ਮੁੰਡਿਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-19 ਮੁੰਡਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਬਾਸਕਟਬਾਲ ਅੰਡਰ-14 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬੈਡਮਿੰਟਨ ਵਿਚ ਅੰਡਰ-14, ਅੰਡਰ-17 ਅਤੇ ਅੰਡਰ-19 ਮੁੰਡਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-19 ਕੁੜੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਅੰਡਰ-17 ਮੁੰਡਿਆਂ ਦੀ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਫੁੱਟਬਾਲ ਮੁਕਾਬਲਿਆਂ ਵਿਚ ਅੰਡਰ-14 ਅਤੇ ਅੰਡਰ-17 ਟੀਮਾਂ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦੀ ਝੋਲੀ ਵਿਚ ਹੋਰ ਸਫ਼ਲਤਾਵਾਂ ਪਾਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਪ੍ਰਿੰਸੀਪਲ ਕਮ ਐਗਜ਼ਿਕਿਊਟਿਵ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਆਮ ਭਾਰਦਵਾਜ, ਡਾਇਰੈਕਟਰ ਸੁੱਭੀ ਭਾਰਦਵਾਜ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਤੇ ਕੋਚ ਨੀਲਮ ਸ਼ਰਮਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ।