09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੱਟੀ ਹਲਕੇ ਨੂੰ ਸੂਬੇ ਦੇ ਖੁਸ਼ਹਾਲ ਹਲਕਿਆਂ ਵਿਚ ਸ਼ਾਮਿਲ ਕਰਵਾਉਣ ਲਈ ਦਿਨ ਰਾਤ ਮਿਹਨਤ ਕਰਾਂਗਾ-ਚੇਅ. ਜੱਸਾ ਪੱਟੀ ਹਲਕਾ ਇੰਚਾਰਜ

ਪੱਟੀ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪੱਟੀ ਹਲਕਾ ਇੰਚਾਰਜ ਤੇ ਚੇਅਰਮੈਨ ਖੇਡ ਭਲਾਈ ਬੋਰਡ ਪੰਜਾਬ ਜੱਸਕੰਵਰ ਸਿੰਘ ਜੱਸਾ ਪੱਟੀ (ਰੁਸਤਮ ਹਿੰਦ ਪਹਿਲਵਾਨ) ਨੇ ਰੈਸਟ ਹਾਊਸ ਪੱਟੀ ਵਿਖੇ ਪੱਤਰਕਾਰਾਂ ਨਾਲ ਪਹਿਲੀ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਕਈ ਹੋਰ ਹਲਕਿਆਂ ਦੀ ਬਜਾਇ ਆਪਣਾ ਜੱਦੀ ਹਲਕਾ ਪੱਟੀ ਇਸ ਲਈ ਚੁਣਿਆ ਹੈ, ਕਿਉਂਕਿ ਉਨ੍ਹਾਂ ਦੇ ਨਾਂਅ ਨਾਲ ਪੱਟੀ ਜੁੜਿਆ ਹੋਇਆ ਹੈ ਤੇ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕੇ ਦੀ ਜ਼ਿੰਮੇਵਾਰੀ ਦੇਣ ਸਮੇਂ ਉਨ੍ਹਾਂ ਕੋਲ ਖਡੂਰ ਸਾਹਿਬ, ਤਰਨ ਤਾਰਨ ਤੇ ਸੁਲਤਾਨਪੁਰ ਲੋਧੀ ਸਮੇਤ ਹੋਰ ਹਲਕਿਆਂ ਦੇ ਵਿਕਲਪ ਸਨ, ਪਰ ਉਨ੍ਹਾਂ ਨੇ ਆਪਣੇ ਜੱਦੀ ਹਲਕੇ ਨੂੰ ਤਰਜੀਹ ਦਿੱਤੀ।

Ad Position 21
No active advertisement
ਰੈਸਟ ਹਾਊਸ ਪੱਟੀ ਵਿਖੇ ਜਾਣਕਾਰੀ ਦਿੰਦੇ ਹੋਏ ਚੇਅ. ਜਸਕੰਵਰ ਸਿੰਘ ਜੱਸਾ ਪੱਟੀ ਅਤੇ ਟੀਮ ਮੈਂਬਰ। ਤਸਵੀਰ: ਕਾਲੇਕੇ 10-08-2026
ਪੱਟੀ, 9 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪੱਟੀ ਹਲਕਾ ਇੰਚਾਰਜ ਤੇ ਚੇਅਰਮੈਨ ਖੇਡ ਭਲਾਈ ਬੋਰਡ ਪੰਜਾਬ ਜੱਸਕੰਵਰ ਸਿੰਘ ਜੱਸਾ ਪੱਟੀ (ਰੁਸਤਮ ਹਿੰਦ ਪਹਿਲਵਾਨ) ਨੇ ਰੈਸਟ ਹਾਊਸ ਪੱਟੀ ਵਿਖੇ ਪੱਤਰਕਾਰਾਂ ਨਾਲ ਪਹਿਲੀ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਕਈ ਹੋਰ ਹਲਕਿਆਂ ਦੀ ਬਜਾਇ ਆਪਣਾ ਜੱਦੀ ਹਲਕਾ ਪੱਟੀ ਇਸ ਲਈ ਚੁਣਿਆ ਹੈ, ਕਿਉਂਕਿ ਉਨ੍ਹਾਂ ਦੇ ਨਾਂਅ ਨਾਲ ਪੱਟੀ ਜੁੜਿਆ ਹੋਇਆ ਹੈ ਤੇ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਕੇ ਦੀ ਜ਼ਿੰਮੇਵਾਰੀ ਦੇਣ ਸਮੇਂ ਉਨ੍ਹਾਂ ਕੋਲ ਖਡੂਰ ਸਾਹਿਬ, ਤਰਨ ਤਾਰਨ ਤੇ ਸੁਲਤਾਨਪੁਰ ਲੋਧੀ ਸਮੇਤ ਹੋਰ ਹਲਕਿਆਂ ਦੇ ਵਿਕਲਪ ਸਨ, ਪਰ ਉਨ੍ਹਾਂ ਨੇ ਆਪਣੇ ਜੱਦੀ ਹਲਕੇ ਨੂੰ ਤਰਜੀਹ ਦਿੱਤੀ। ਇਸ ਮੌਕੇ ਚੇਅਰਮੈਨ ਜੱਸਾ ਪੱਟੀ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪੱਟੀ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ, ਉਸੇ ਤਰ੍ਹਾਂ ਪੱਟੀ ਹਲਕੇ ਦੇ ਵਿਕਾਸ ਕਾਰਜ ਕਰਵਾ ਕੇ ਵੀ ਜਾਣਿਆ ਜਾਵੇ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਪੱਟੀ ਹਲਕੇ ਨੂੰ ਸੂਬੇ ਦੇ ਖੁਸ਼ਹਾਲ ਹਲਕਿਆਂ ਵਿਚ ਸ਼ਾਮਿਲ ਕਰਵਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੱਟੀ ਹਲਕੇ ਨੂੰ ਇਕ ਮੁੱਖ ਮੰਤਰੀ ਤੇ ਦੋ ਕੈਬਨਿਟ ਮੰਤਰੀਆਂ ਦੀ ਨੁਮਾਇੰਦਗੀ ਮਿਲਣ ਦੇ ਬਾਵਜੂਦ ਕਈ ਵਿਕਾਸ ਕਾਰਜ ਅਜੇ ਵੀ ਅਧੂਰੇ ਹਨ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਜੱਸਾ ਪੱਟੀ ਨੇ ਦੱਸਿਆ ਕਿ ਪਿਛਲੇ ਦੋ ਹਫ਼ਤਿਆਂ ਤੋਂ ਉਹ ਪੂਰੇ ਹਲਕੇ ਦਾ ਦੌਰਾ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਟੀਮਾਂ ਪਿੰਡਾਂ ਅਤੇ ਸ਼ਹਿਰਾਂ ਵਿਚ ਅਧੂਰੇ ਵਿਕਾਸ ਕਾਰਜਾਂ ਦੀ ਸੂਚੀ ਤਿਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਪੰਜਾਬ ਲਈ ਵੱਡੀ ਚੁਣੌਤੀ ਹੈ ਤੇ ਇਸ ਖ਼ਿਲਾਫ਼ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਲੋਕਾਂ ਤੋਂ ਰਿਸ਼ਵਤ ਮੰਗਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਗਰ ਕੌਂਸਲ ਪੱਟੀ ਦੇ ਵਿਕਾਸ ਲਈ ਵਾਧੂ ਫੰਡਾਂ ਦੀ ਮੰਗ ਕਰਨਗੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਾਰਟੀ ਦੇ ਪੁਰਾਣੇ ਤੇ ਸਮਰਪਿਤ ਵਰਕਰਾਂ ਨੂੰ ਨਾਲ ਲੈ ਕੇ ਹੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਗਿੱਲ, ਗਗਨਦੀਪ ਸਿੰਘ, ਰਜਿੰਦਰ ਸਿੰਘ, ਸੁਖਵੰਤ ਸਿੰਘ, ਬਿੱਕਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਟੀਮ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਮਨੁੱਖਤਾ ਦੀ ਵੱਡੀ ਸੇਵਾ - ਰਾਕੇਸ਼ ਕਪੂਰ ਅਗਲੀ ਖ਼ਬਰ ਯੁਵਕ ਸੇਵਾਵਾਂ ਵਿਭਾਗ ਤੇ ਏਡਜ਼ ਕੰਟਰੋਲ ਸੁਸਾਇਟੀ ਨੇ ਕਰਵਾਈ ਰੈੱਡ ਰਨ ਮੈਰਾਥਨ
Ad Position 24