ਗ੍ਰਿਫ਼ਤਾਰੀਆਂ ਦੇਣ ਲਈ ਪੱਟੀ ਤੋਂ ਕਮਿਊਨਿਸਟਾਂ ਦਾ ਜਥਾ ਰਵਾਨਾ
ਪੱਟੀ। 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਦੇਸ਼ ਪੱਧਰੀ ਅੰਦੋਲਨ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਗਿ੍ਫਤਾਰੀਆਂ ਦੇਣ ਦੇ ਦਿੱਤੇ ਸੱਦੇ ਤਹਿਤ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਾ.
ਪੱਟੀ। 10 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਦੇਸ਼ ਪੱਧਰੀ ਅੰਦੋਲਨ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਗਿ੍ਫਤਾਰੀਆਂ ਦੇਣ ਦੇ ਦਿੱਤੇ ਸੱਦੇ ਤਹਿਤ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕਾ. ਪ੍ਰੀਤਮ ਸਿੰਘ ਪੱਟੀ ਦੀ ਅਗਵਾਈ ਹੇਠ ਕਮਿਊਨਿਸਟ ਕਾਰਕੁੰਨਾਂ ਦਾ ਜਥਾ ਗਿ੍ਫਤਾਰੀਆਂ ਲਈ ਰਵਾਨਾ ਹੋਇਆ । ਇਸ ਮੌਕੇ ਕਾ. ਪ੍ਰਗਟ ਸਿੰਘ ਪੱਟੀ ਜ਼ਿਲ੍ਹਾ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ ਦੀ ਕੋਈ ਮੰਗ ਸਵੀਕਾਰ ਨਹੀਂ ਕੀਤੀ ਅਤੇ ਨਾ ਹੀ ਫਸਲਾਂ ਉੱਪਰ ਐਮ.ਐਸ.ਪੀ. ਦਿੱਤੀ ਅਤੇ ਨਾ ਹੀ ਕਿਸਾਨਾਂ ਦੇ ਕਰਜੇ ਮੁਆਫ ਕੀਤੇ। ਇਸ ਦੇ ਉਲਟ ਧਨਾਢ ਲੋਕਾਂ ਦਾ ਕਰੋੜਾਂ ਰੁਪਏ ਦਾ ਕਰਜਾ ਮੁਆਫ਼ ਕੀਤਾ। ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਦਾ ਸਰੂਪ ਵਿਗਾੜ ਕੇ ਮਜ਼ਦੂਰ ਵਰਗ ਤੋਂ ਰੁਜਗਾਰ ਮੰਗਣ ਦਾ ਹੱਕ ਹੋਣ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀ.ਪੀ.ਆਈ.(ਐਮ) ਵਲੋਂ ਗਿ੍ਫਤਾਰੀਆਂ ਦੇਣ ਦੇ ਦਿੱਤੇ ਸੱਦੇ ਤਹਿਤ ਗਿ੍ਫ਼ਤਾਰੀਆਂ ਦੇਣ ਵਾਸਤੇ ਪੱਟੀ ਤੋਂ ਡਿਪਟੀ ਕਮਿਸ਼ਨਰ ਦਫਤਰ ਤਰਨ ਤਾਰਨ ਵਾਸਤੇ ਜਥਾ ਰਵਾਨਾ ਹੋਇਆ । ਇਸ ਮੌਕੇ ਕਾ. ਸੁਰਜੀਤ ਸਿੰਘ, ਕਾ. ਅੰਗਰੇਜ ਸਿਘ ਮਿਸਤਰੀ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਬਲਵੰਤ ਸਿੰਘ ਅਤੇ ਚਰਨਜੀਤ ਸਿੰਘ ਲੌਹਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਮਿਊਨਿਸਟ ਕਾਰਕੁੰਨ ਮੌਜੂਦ ਸਨ।