11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਾਬਾ ਜਸਪਾਲ ਸਿੰਘ ਪਾਲਾ ਖਡੂਰ ਸਾਹਿਬ ਨੂੰ ਸਦਮਾ, ਮਾਤਾ ਦਾ ਦਿਹਾਂਤ ਵਿਧਾਇਕ ਲਾਲਪੁਰਾ ਨੇ ਕੀਤਾ ਦੁੱਖ ਪ੍ਰਗਟ

ਖਡੂਰ ਸਾਹਿਬ, 10 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਾਬਾ ਜਸਪਾਲ ਸਿੰਘ ਪਾਲਾ ਖਡੂਰ ਸਾਹਿਬ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਰਣਜੀਤ ਕੌਰ ਧਰਮ ਪਤਨੀ ਭਜਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਮੌਕੇ ਮਾਤਾ ਰਣਜੀਤ ਕੌਰ ਦਾ ਨਗਰ ਦੇ ਸਮਸਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 11-08-2026
ਖਡੂਰ ਸਾਹਿਬ, 10 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਾਬਾ ਜਸਪਾਲ ਸਿੰਘ ਪਾਲਾ ਖਡੂਰ ਸਾਹਿਬ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਰਣਜੀਤ ਕੌਰ ਧਰਮ ਪਤਨੀ ਭਜਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਮੌਕੇ ਮਾਤਾ ਰਣਜੀਤ ਕੌਰ ਦਾ ਨਗਰ ਦੇ ਸਮਸਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ । ਇਸ ਮੌਕੇ ਉਨ੍ਹਾਂ ਦੇ ਸਪੁੱਤਰ ਬਾਬਾ ਜਸਪਾਲ ਸਿੰਘ ਪਾਲਾ ਨੇ ਅੰਗੀਠੇ ਨੂੰ ਅਗਨੀ ਭੇਟ ਕੀਤੀ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਦੇ ਪ੍ਰਧਾਨ ਬਾਬਾ ਗੁਰਵਿੰਦਰ ਸਿੰਘ, ਬਾਜ਼ਾਰ ਪ੍ਰਧਾਨ ਮਲਕੀਤ ਸਿੰਘ, ਇੰਦਰਜੀਤ ਸਿੰਘ ਹੈਰੀ ਗਿੱਲ, ਸਰਪੰਚ ਪ੍ਰਤਾਪ ਸਿੰਘ, ਹਰਜੀਤ ਸਿੰਘ ਠੇਕੇਦਾਰ, ਭੁਪਿੰਦਰ ਸਿੰਘ ਮਾਣਾ ਪੰਚ, ਸਤਨਾਮ ਸਿੰਘ ਪੰਚ ਤੇ ਫੂਲਾ ਸਿੰਘ ਨੇ ਭਜਨ ਸਿੰਘ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਜਸਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਤੇ ਇੰਦਰਜੀਤ ਸਿੰਘ ਨਾਲ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਮਾਵਾਂ ਠੰਡੀਆਂ ਛਾਵਾਂ ਹੁੰਦੀਆਂ ਨੇ ਅਤੇ ਅੱਜ ਜਥੇਦਾਰ ਜਸਪਾਲ ਸਿੰਘ ਦੇ ਸਿਰ ਤੋਂ ਮਾਂ ਦਾ ਸਾਇਆ ਉਠਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਅਗਲੀ ਖ਼ਬਰ ਬਿੱਲਾ ਸੇਰੋਂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਆਗੂਆਂ ਦੀ ਮੀਟਿੰਗ
Ad Position 24