11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ - ਪ੍ਰੋ.ਹਰਪ੍ਰੀਤ ਕੋਟ

ਫਤਿਆਬਾਦ, 11 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦੌਰਾਨ ਪਿੰਡਾਂ ਦੇ ਲੋਕਾਂ ਨਾਲ ‘ਆਪ’ ਆਗੂ ਹਰਪ੍ਰੀਤ ਸਿੰਘ ਕੋਟ। ਤਸਵੀਰ–ਧੂੰਦਾ 12-08-2026
ਫਤਿਆਬਾਦ, 11 ਅਗਸਤ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਆਪੋ-ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਖਡੂਰ ਸਾਹਿਬ ਵਿਚ ਵੀ ਵਿਧਾਨ ਸਭਾ ਚੋਣਾਂ ਨੂੰ ਲ਼ੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋ ਕੀਤੇ ਗਏ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਬੁਲਾਰੇ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਕੀਤਾ ਹੋਇਆ ਹੈ। ਇਨ੍ਹਾਂ ਮੀਟਿੰਗਾ ਵਿਚ ਲੋਕ ਆਪ ਮੁਹਾਰੇ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੀਤੇ ਕੰਮ ਆਮ ਲੋਕਾਂ ਨੂੰ ਬਹੁਤ ਪਸੰਦ ਹਨ ਉਹ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਮੁੱਖ ਮੰਤਰੀ ਬਨਾਉਣ ਚਾਹੁੰਦੇ ਹਨ। ਮੀਟਿੰਗਾ ਵਿਚ ਲੋਕਾਂ ਦਾ ਜੁੜਦਾ ਆਪ ਮੁਹਾਰਾ ਇਕੱਠ ਦੱਸਦਾ ਹੈ ਕਿ ਹਲਕੇ ਦੇ ਲੋਕ ਵੀ ਇਸ ਵਾਰ ਪੜਿਆ ਲਿਖਿਆ ਅਤੇ ਇਮਾਨਦਾਰ ਉਮੀਦਵਾਰ ਚੁਣਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੋਟ ਨੇ ਜੈਮਲ ਸਿੰਘ ਦੇ ਗ੍ਰਹਿ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪੁਰਾਣੇ ਸਾਥੀ ਅਤੇ ਨਵੇਂ ਜੁੜ ਰਹੇ ਸਾਥੀਆਂ ਨਾਲ ਮਿਲ ਕੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚੋਂ ਬਜ਼ੁਰਗਾਂ, ਮਾਵਾਂ ਭੈਣਾਂ, ਨੌਜਵਾਨਾਂ ਵਲੋਂ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਜਗਜੀਤ ਸਿੰਘ ਫੌਜੀ, ਸਕੱਤਰ ਸਿੰਘ, ਦਲਜੀਤ ਸਿੰਘ, ਜੈਮਲ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਸੇਵਕ ਸਿੰਘ, ਸਾਜਨਪ੍ਰੀਤ ਸਿੰਘ, ਜੁਗਰਾਜ ਸਿੰਘ, ਆਦਿ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁ. ਗੁਰੂ ਨਾਨਕ ਪੜਾਓ ਵਿਖੇ ਚੁਪਹਿਰਾ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਨ ਸਭਾ ’ਚ ਬਿੱਲ ਤਾਂ ਪਾਸ ਹੋਏ, ਪਰ ਪੰਜਾਬ ਦੇ ਅਸਲ ਮੁੱਦਿਆਂ ’ਤੇ ਸਰਕਾਰ ਕਿਉਂ ਰਹੀ ਖਾਮੋਸ਼-ਭਰੋਵਾਲ
Ad Position 24