13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸਾਵਣ ਦੇ ਮਹੀਨੇ ਦਾ ਤੀਆਂ ਦਾ ਤਿਉਹਾਰ ਮਨਾਇਆ

ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਹਾਬਾਦ ਵਿਖੇ ਸਾਵਣ ਮਹੀਨੇ ਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥਣਾਂ ਨੇ ਰਿਵਾਇਤੀ ਪੰਜਾਬੀ ਪਹਿਰਾਵੇ ਜਿਵੇਂ ਕਿ ਫੁਲਕਾਰੀ ਤੇ ਰੰਗ ਬਿਰੰਗੇ ਕੱਪੜੇ ਪਾ ਕੇ ਪੰਜਾਬ ਦੇ ਅਮੀਰ ਵਿਰਸੇ ਨੂੰ ਬਖੂਬੀ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਫਤਿਆਬਾਦ, 12 ਅਗਸਤ (ਹਰਵਿੰਦਰ ਸਿੰਘ ਧੂੰਦਾ)– ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਹਾਬਾਦ ਵਿਖੇ ਸਾਵਣ ਮਹੀਨੇ ਦਾ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥਣਾਂ ਨੇ ਰਿਵਾਇਤੀ ਪੰਜਾਬੀ ਪਹਿਰਾਵੇ ਜਿਵੇਂ ਕਿ ਫੁਲਕਾਰੀ ਤੇ ਰੰਗ ਬਿਰੰਗੇ ਕੱਪੜੇ ਪਾ ਕੇ ਪੰਜਾਬ ਦੇ ਅਮੀਰ ਵਿਰਸੇ ਨੂੰ ਬਖੂਬੀ ਪੇਸ਼ ਕੀਤਾ। ਇਸ ਮੌਕੇ ਬੱਚਿਆਂ ਵਲੋਂ ਲੋਕ ਗੀਤ, ਬੋਲੀਆਂ, ਟੱਪੇ, ਸਿੱਠਣੀਆਂ ਅਤੇ ਗਿੱਧਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਛੋਟੀਆਂ-ਛੋਟੀਆਂ ਬੱਚੀਆਂ ਵਲੋਂ ਵੀ ਬਹੁਤ ਸੋਹਣਾ ਸੱਭਿਆਚਾਰ ਨੂੰ ਦਰਸਾਉਂਦਾ ਲੋਕ ਨਾਚ ਪੇਸ਼ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ਤੇ ਵਿਦਿਆਰਥਣਾਂ ਨੇ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗਹਿਣੇ ਜਿਵੇਂ ਸੱਗੀ ਫੁੱਲ ,ਹਾਰ, ਟਿੱਕਾ, ਪੰਜਾਬੀ ਜੁੱਤੀ ,ਫੁਲਕਾਰੀ ਤੇ ਪਰਾਂਦੇ ਆਦਿ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਤੀਆਂ ਦਾ ਤਿਉਹਾਰ ਮੁਟਿਆਰਾਂ ਜੋ ਖਾਸ ਕਰ ਨਵੀਆਂ ਵਿਆਹੀਆਂ ਹੁੰਦੀਆਂ ਹਨ, ਸਾਵਣ ਦੇ ਮਹੀਨੇ ਆਪਣੇ ਪੇਕੇ ਘਰ ਆਉਂਦੀਆਂ ਹਨ ਅਤੇ ਤੀਆਂ ਦਾ ਤਿਉਹਾਰ ਮਨਾਉਂਦੀਆਂ ਹਨ। ਇਸ ਮੌਕੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਹੋਈ ਇਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਘੜੇ ,ਚਰਖੇ, ਫੁਲਕਾਰੀਆਂ, ਪੱਖੀਆਂ ਅਤੇ ਪੁਰਾਣੇ ਸੱਭਿਆਚਾਰ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਸਕੂਲ ਦੇ ਐਮ.ਡੀ ਸ੍. ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਚੀਜ਼ਾਂ ਦੇ ਸੇਵਨ ਨਾਲ ਹੋ ਸਕਦੀ ਅਲਰਜੀ - ਡਾ. ਰੰਧਾਵਾ ਅਗਲੀ ਖ਼ਬਰ ਵਿਦਿਆਰਥਣ ਨਿਮਰਤਪ੍ਰੀਤ ਕੌਰ ਨੇ ਕਵਿਤਾ ਮੁਕਾਬਲਿਆਂ ’ਚ ਹਾਸਿਲ ਕੀਤਾ ਦੂਜਾ ਸਥਾਨ
Ad Position 24