20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੋਦੀ ਰਾਜ ਦੌਰਾਨ ਮਹਿੰਗਾਈ ਵਿਚ ਹੋਇਆ ਵਾਧਾ- ਕਿਸਾਨ ਸਭਾ

ਤਰਨ ਤਾਰਨ, 19 ਅਗਸਤ (ਇਕਬਾਲ ਸਿੰਘ ਸੋਢੀ)-ਸਰਕਾਰ ਵਲੋਂ ਮਹਿੰਗਾਈ ਨੂੰ ਬੇਕਾਬੂ ਹੋਣ ਦੀ ਖੁੱਲ੍ਹ ਦੀ ਨਿੰਦਿਆ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ, ਸੂਬਾ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ, ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਕਿਸਾਨਾਂ ਨੂੰ ਐਮ. ਐਸ.

Ad Position 21
No active advertisement
ਅਜੀਤ ਡੈਸਕ 20-08-2026
ਤਰਨ ਤਾਰਨ, 19 ਅਗਸਤ (ਇਕਬਾਲ ਸਿੰਘ ਸੋਢੀ)-ਸਰਕਾਰ ਵਲੋਂ ਮਹਿੰਗਾਈ ਨੂੰ ਬੇਕਾਬੂ ਹੋਣ ਦੀ ਖੁੱਲ੍ਹ ਦੀ ਨਿੰਦਿਆ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ, ਸੂਬਾ ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਬਲਕਾਰ ਸਿੰਘ ਵਲਟੋਹਾ, ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਕਿਸਾਨਾਂ ਨੂੰ ਐਮ.ਐਸ.ਪੀ. ਤਾਂ ਸਰਕਾਰ ਦਿੰਦੀ ਨਹੀਂ, ਪਰ ਕਾਰਪੋਰੇਟ ਘਰਾਣਿਆਂ ਨੂੰ ਆਪਣੀ ਮਨਮਰਜ਼ੀ ਨਾਲ ਖਾਦਾਂ, ਖੰਡ ਤੇ ਹੋਰ ਜ਼ਰੂਰੀ ਚੀਜ਼ਾਂ ਮਹਿੰਗੀਆਂ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ। ਖਾਦ 550 ਰੁਪਏ ਪ੍ਰਤੀ ਤੋੜਾ ਇਕਦਮ ਮਹਿੰਗੀ ਹੋ ਗਈ, ਉਧਰ ਖੰਡ ਪਿਛਲੇ ਦਿਨਾਂ ਤੋਂ ਰੋਜ਼ਾਨਾ 200 ਰੁਪਏ ਪ੍ਰਤੀ ਕੁਇੰਟਲ ਮਹਿੰਗੀ ਹੁੰਦਿਆਂ 40 ਰੁਪਏ ਤੋਂ 65 ਰੁਪਏ ਪ੍ਰਤੀ ਕਿੱਲੋ ਨੂੰ ਪਹੁੰਚ ਗਈ। ਪਹਿਲਾਂ ਪੈਟਰੋਲ, ਡੀਜ਼ਲ ਦੀ ਮਹਿੰਗਾਈ ਤੇ ਪੈਟਰੋਲ ਵਿਚ ਈਥਾਨੋਲ ਦੀ ਮਿਲਾਵਟ ਆਮ ਲੋਕ ਸੁੱਕਣੇ ਪਾਏ ਸਨ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਖੁੱਲ੍ਹ ਦੇ ਕੇ ਲੋਕਾਂ ਦਾ ਲਹੂ ਚੂਸਿਆ ਜਾਂਦਾ ਰਿਹਾ, ਫਿਰ ਵੱਡੀਆਂ ਬਗਾਵਤਾਂ ਹੋਣੀਆਂ ਅਟੱਲ ਹਨ। ਇਸ ਮੌਕੇ ਬਲਦੇਵ ਸਿੰਘ ਧੂੰਦਾ, ਗੁਰਦਿਆਲ ਸਿੰਘ ਵਰਨਾਲਾ, ਦਰਸ਼ਨ ਸਿੰਘ ਬਿਹਾਰੀਪੁਰ, ਦਵਿੰਦਰ ਸੋਹਲ, ਪਰਮਜੀਤ ਸਿੰਘ ਚੋਹਲਾ, ਸੁਰਜੀਤ ਸਿੰਘ ਠੱਠੀ ਸੋਹਲ, ਰਛਪਾਲ ਸਿੰਘ ਬਾਠ, ਗੁਰਬਿੰਦਰ ਸਿੰਘ ਨੌਰੰਗਾਬਾਦ, ਜੋਗਾ ਸਿੰਘ ਮਾਣੋਚਾਲ੍ਹ, ਦਿਲਬਾਗ ਸਿੰਘ ਪੱਟੀ, ਸੁਖਜੀਤ ਸਿੰਘ ਡੁੱਗਰੀ, ਕਾ. ਚਰਨ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ਵਿਚੋਂ ਚੋਰੀ ਕਰਨ ਦੀ ਨੀਅਤ ਨਾਲ ਆਏ ਲੁਟੇਰਿਆਂ ’ਚੋਂ ਇਕ ਕਾਬੂ ਅਗਲੀ ਖ਼ਬਰ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ
Ad Position 24