20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੀਬੀ ਰਜਨੀ ਸਕੂਲ ਵਿਖੇ ਸਾਇੰਸ ਲੈਬ ਦੇ ਨਿਰਮਾਣ ਕਾਰਜ ਲਈ ਰੇਤਾ-ਸੀਮੈਂਟ ਦੀ ਸੇਵਾ

ਪੱਟੀ, 19 ਅਗਸਤ ( ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਇੰਸ ਲੈਬ ਦੇ ਚੱਲ ਰਹੇ ਨਿਰਮਾਣ ਕਾਰਜ ਵਿਚ ਸੰਗਤ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਸਦਕਾ ਮਨਜੀਤ ਸਿੰਘ ਬੱਬੀ ਅਤੇ ਨਵਜੋਤ ਸਿੰਘ ਵਲੋਂ ਰੇਤਾ ਤੇ ਸੀਮੈਂਟ ਦੀਆਂ ਬੋਰੀਆਂ ਦੀ ਸੇਵਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-08-2026
ਪੱਟੀ, 19 ਅਗਸਤ ( ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਇੰਸ ਲੈਬ ਦੇ ਚੱਲ ਰਹੇ ਨਿਰਮਾਣ ਕਾਰਜ ਵਿਚ ਸੰਗਤ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਦੀ ਪ੍ਰੇਰਨਾ ਸਦਕਾ ਮਨਜੀਤ ਸਿੰਘ ਬੱਬੀ ਅਤੇ ਨਵਜੋਤ ਸਿੰਘ ਵਲੋਂ ਰੇਤਾ ਤੇ ਸੀਮੈਂਟ ਦੀਆਂ ਬੋਰੀਆਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਸੇਵਾ ਕਰਨ ਵਾਲੇ ਸੱਜਣਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿਚ ਕਰਵਾਏ ਜਾ ਰਹੇ ਅਜਿਹੇ ਕਾਰਜ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਵੀ ਸਹਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸਾਇੰਸ ਲੈਬ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਭੰਬਰਾ ਸਾਹਿਬ ਵਿਖੇ ਸਾਲਾਨਾ ਜਪ ਤਪ ਗੁਰਮਤਿ ਸਮਾਗਮ ਸੰਪੰਨ ਅਗਲੀ ਖ਼ਬਰ ਭਾਜਪਾ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਦੀ ਮੀਟਿੰਗ ਕੱਲ੍ਹ- ਮੰਨਾ
Ad Position 24