ਕਾਮਰੇਡ ਚਰਨ ਸਿੰਘ ਨੂੰ ਸਦਮਾ, ਪੁੱਤਰ ਦੀ ਮੌਤ
ਤਰਨ ਤਾਰਨ, 19 ਅਗਸਤ (ਇਕਬਾਲ ਸਿੰਘ ਸੋਢੀ)–ਭਾਰਤੀ ਕਮਿਊਨਿਸਟ ਪਾਰਟੀ ਬਲਾਕ ਤਰਨ ਤਾਰਨ ਦੇ ਸਕੱਤਰ ਕਾਮਰੇਡ ਚਰਨ ਸਿੰਘ ਦੇ ਪੁੱਤਰ ਬਲਜਿੰਦਰ ਸਿੰਘ ਰਿੰਕੂ 48 ਸਾਲ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਦੇ ਚਲਦਿਆਂ ਇਲਾਜ ਦੌਰਾਨ ਅਚਾਨਕ ਮੌਤ ਹੋ ਜਾਣ ’ਤੇ ਭਾਰਤੀ ਕਮਿਊਨਿਸਟ ਪਾਰਟੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਕਾਮਰੇਡ ਹਰਭਜਨ ਸਿੰਘ, ਸੁਖਚੈਨ ਸਿੰਘ, ਦਵਿੰਦਰ ਸੋਹਲ, ਤਾਰਾ ਸਿੰਘ ਖਹਿਰਾ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਦੇਵੀ ਕੁਮਾਰੀ, ਗੁਰਦਿਆਲ ਸਿੰਘ ਖਡੂਰ ਸਾਹਿਬ, ਬਲਕਾਰ ਸਿੰਘ ਵਲਟੋਹਾ, ਕਿਰਨਜੀਤ ਕੌਰ ਵਲਟੋਹਾ, ਸੀਮਾ ਸੋਹਲ, ਬਲਜੀਤ ਸਿੰਘ ਫਤਿਆਬਾਦ, ਬਲਵਿੰਦਰ ਸਿੰਘ ਦਦੇਹਰ ਸਾਹਿਬ, ਨਰਿੰਦਰ ਸਿੰਘ ਅਲਗੋਂ, ਗੁਰਬਿੰਦਰ ਸਿੰਘ ਸੋਹਲ, ਇਸਤਰੀ ਸਭਾ ਦੀ ਸੂਬਾ ਪ੍ਰਧਾਨ ਰਾਜਿੰਦਰਪਾਲ ਕੌਰ, ਅਧਿਆਪਕ ਆਗੂ ਕਾਰਜ ਸਿੰਘ ਕੈਰੋਂ, ਅਮ੍ਰਿਤਪਾਲ ਸਿੰਘ ਬਾਕੀਪੁਰ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਪੂਰਨ ਸਿੰਘ ਮਾੜੀਮੇਘਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਵਿਸ਼ਾਲਦੀਪ ਸਿੰਘ ਵਲਟੋਹਾ, ਫੈਡਰੇਸ਼ਨ ਏਟਕ ਦੇ ਆਗੂ ਕੁਲਵਿੰਦਰ ਸਿੰਘ ਬਾਗੜੀਆਂ ਆਦਿ ਨੇ ਕਾਮਰੇਡ ਚਰਨ ਸਿੰਘ ਦੇ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।