23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਮਤਾ ਨਿਕੇਤਨ ਸਕੂਲ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆਇਆ।

Ad Position 21
No active advertisement
ਸਕੂਲ ਪਿ੍ਸੀਪਲ ਗੁਰਚਰਨ ਕੌਰ ਦਾ ਸਨਮਾਨ ਕਰਦੀਆ ਮਹਿਲਾਵਾਂ ਅਤੇ ਸਟਾਫ। 23-08-2026
ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆਇਆ। ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਸੁੰਦਰ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ’ਚ ਵਾਧਾ ਕੀਤਾ । ਤੀਆਂ ਦੇ ਇਸ ਵਿਸ਼ੇਸ਼ ਸਮਾਗਮ ਲਈ ਸਕੂਲ ਨੂੰ ਬੜੇ ਸੁੰਦਰ ਢੰਗ ਨਾਲ ਪੰਜਾਬੀ ਸੱਭਿਆਚਾਰ ਦੀ ਝਲਕ ਦਿੰਦੇ ਹੋਏ ਸਜਾਇਆ ਗਿਆ, ਜਿਸ ਵਿਚ ਰਵਾਇਤੀ ਸਜਾਵਟ, ਪੰਜਾਬੀ ਵਿਰਸੇ ਨਾਲ ਜੁੜੀਆਂ ਵਸਤੂਆਂ ਅਤੇ ਰੰਗ-ਬਰੰਗੀਆਂ ਝਾਲਰਾਂ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ ਅਤੇ ਹੋਰ ਪੰਜਾਬੀ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ। ਉਨ੍ਹਾਂ ਨੇ ਸਕੂਲ ਵਿੱਚ ਹਮੇਸ਼ਾ ਪਰਿਵਾਰਕ ਮਾਹੌਲ ਸਿਰਜਣ ਅਤੇ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸ਼ਲਾਘਾ ਪ੍ਰਾਪਤ ਕੀਤੀ। ਉਨ੍ਹਾਂ ਦਾ ਸਨੇਹੀ ਵਿਹਾਰ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਨੇ ਪੰਜਾਬੀਅਤ ਦੀ ਖੁਸ਼ਬੂ ਅਤੇ ਖੁਸ਼ੀਆਂ ਨਾਲ ਸਭ ਦੇ ਮਨ ਮੋਹ ਲਏ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਆਵਾਜ਼ ਬਣਨਾ ਸਾਡਾ ਫ਼ਰਜ਼, ਹਰ ਜਾਇਜ਼ ਮੰਗ ’ਤੇ ਕੀਤਾ ਜਾਵੇਗਾ ਕੰਮ - ਰਮਨਦੀਪ ਸੇਰੋਂ, ਬਿੱਲਾ ਸੇਰੋਂ ਅਗਲੀ ਖ਼ਬਰ ਸਕੱਤਰ ਸਿੰਘ ਸੰਧੂ ਨੇ ਕੈਨੇਡਾ ਦੀ ਗ੍ਰਹਿ ਮੰਤਰੀ ਰੂਬੀ ਸਹੋਤਾ ਕੋਲ ਵਿਦਿਆਰਥੀਆਂ ਦਾ ਮੁੱਦਾ ਉਠਾਇਆ
Ad Position 24