23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਲੋਕਾਂ ਦੀ ਆਵਾਜ਼ ਬਣਨਾ ਸਾਡਾ ਫ਼ਰਜ਼, ਹਰ ਜਾਇਜ਼ ਮੰਗ ’ਤੇ ਕੀਤਾ ਜਾਵੇਗਾ ਕੰਮ - ਰਮਨਦੀਪ ਸੇਰੋਂ, ਬਿੱਲਾ ਸੇਰੋਂ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਵਿਖੇ ਲੋਕ ਮਿਲਣੀ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 23-08-2026
ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਵਿਖੇ ਲੋਕ ਮਿਲਣੀ ਕੀਤੀ ਗਈ । ਇਸ ਮੌਕੇ ਪਿੰਡ ਵਾਸੀਆਂ ਨੇ ਬੀਬਾ ਰਮਨਦੀਪ ਕੌਰ ਸੇਰੋ ਅਤੇ ਅਵਤਾਰ ਸਿੰਘ ਬਿੱਲਾ ਸੇਰੋ ਦੇ ਧਿਆਨ ਵਿਚ ਆਪਣੀਆਂ ਵੱਖ-ਵੱਖ ਮੁਸ਼ਕਿਲਾਂ ਅਤੇ ਮੰਗਾਂ ਰੱਖੀਆਂ। ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਬਿੱਲਾ ਸੇਰੋਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀ ਆਵਾਜ਼ ਬਣਨਾ ਸਾਡਾ ਫਰਜ਼ ਹੈ ਅਤੇ ਪਿੰਡ ਵਾਸੀਆਂ ਵੱਲੋਂ ਰੱਖੀ ਹਰ ਜਾਇਜ਼ ਮੰਗ ’ਤੇ ਤਰਜੀਹ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਮੁੱਖ ਮਕਸਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਹੈ। ਇਸ ਮੌਕੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਪ੍ਰਧਾਨ, ਧਿਆਨ ਸਿੰਘ, ਨਵਰੂਪ ਸਿੰਘ, ਮਨਜਿੰਦਰ ਸਿੰਘ ਸਾਬਕਾ ਸਰਪੰਚ, ਸ਼ਮਸ਼ੇਰ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ, ਗੁਰਜੀਤ ਸਿੰਘ, ਸਵਿੰਦਰ ਸਿੰਘ, ਗੁਰਜੰਟ ਸਿੰਘ, ਰਵਿੰਦਰ ਸਿੰਘ ਰਵੀ, ਗੁਰਦੀਪ ਸਿੰਘ ਗੋਪੀ, ਰਣਜੀਤ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ, ਕਰਮ ਸਿੰਘ ਸਾਬਕਾ ਸਰਪੰਚ, ਬਖਸ਼ੀਸ਼ ਸਿੰਘ, ਗੁਰਪਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਦਾ ਬੁਲਾਰਾ ਲਗਾਇਆ ਅਗਲੀ ਖ਼ਬਰ ਮਮਤਾ ਨਿਕੇਤਨ ਸਕੂਲ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ
Ad Position 24